Thursday, November 21, 2024

Chandigarh

Amity University ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

March 08, 2024 03:01 PM
SehajTimes
ਮੋਹਾਲੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮੌਕੇ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਮਹਿਲਾਵਾਂ ਦੇ ਹੱਕਾਂ ਬਾਰੇ ਜਾਣੂ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਲੀਗਲ ਸਰਵਿਸਿਜ਼ ਅਥਾਰਟੀਜ਼ ਐਕਟ, 1987 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ ਦਿਵਿਆਂਗ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿਚ ਵਿਅਕਤੀ, ਜੇਲ੍ਹਾਂ ਵਿਚ ਬੰਦ ਹਵਾਲਾਤੀ ਅਤੇ ਕੈਦੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਤੋਂ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਹੱਕਦਾਰ ਹੈ।
 
ਇਸ ਮੌਕੇ ਤੇ ਉਨ੍ਹਾਂ ਵਲੋਂ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ, 2017 ਅਤੇ ਨਾਲਾਸਾ-ਕੰਪਨਸੇਸ਼ਨ ਸਕੀਮ ਫਾਰ ਵੂਮੈਨ ਵਿਕਟਿਮਜ਼/ਸਰਵਾਈਵਰਜ਼ ਆਫ਼ ਸੈਕਸੁਅਲ ਅਸਾਲਟ/ਅਦਰ ਕ੍ਰਾਈਮ-2018 ਸਕੀਮਾਂ ਅਧੀਨ ਜਾਣ ਵਾਲੇ ਮੁਆਵਜ਼ੇ ਸਬੰਧੀ ਵਿਸਥਾਰ ਸਹਿਤ ਦੱਸਦਿਆਂ ਕਿਹਾ ਕਿ ਪੀੜ੍ਹਤ ਵਿਅਕਤੀਆਂ ਨੂੰ ਉਨ੍ਹਾਂ ਕੇਸਾਂ ਵਿਚ ਮੁਆਵਜ਼ਾ ਅਦਾ ਕੀਤਾ ਜਾਂਦਾ ਹੈ ਜਿਸ ਕੇਸ ਵਿਚ ਦੋਸ਼ੀ ਨਾ ਲੱਭਿਆ ਜਾ ਸਕੇ ਜਾਂ ਦੋਸ਼ੀ ਦੀ ਪਹਿਚਾਣ ਨਾ ਹੋ ਸਕੇ ਪ੍ਰੰਤੂ ਪੀੜ੍ਹਤ ਦੀ ਪਹਿਚਾਣ ਹੋ ਗਈ ਹੋਵੇ। ਇਸ ਤੋਂ ਇਲਾਵਾ ਜੇਕਰ ਅਦਾਲਤ ਵਲੋਂ ਸੈਕਸ਼ਨ 357-ਏ ਦੇ ਸਬ ਸੈਕਸ਼ਨ (2) ਅਤੇ (3) ਕੋਡ ਆਫ਼ ਕ੍ਰਿਮੀਨਲ ਪ੍ਰੋਸੀਜ਼ਰ ਅਧੀਨ ਪੀੜ੍ਹਤ ਜਾਂ ਉਸ ਦੇ ਨਿਰਭਰ ਵਿਅਕਤੀਆਂ ਨੂੰ ਮੁਆਵਜ਼ਾ ਦੇਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਤਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਨ੍ਹਾਂ  ਕੇਸਾਂ ਵਿਚ ਸਬੰਧਤ ਵਿਅਕਤੀਆਂ ਨੂੰ ਮੁਆਵਜ਼ੇ ਦੀ ਅਦਾਇਗੀ ਕੀਤੀ ਜਾਂਦੀ ਹੈ।
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ