Friday, November 22, 2024

Chandigarh

ਗੁਰਪ੍ਰੀਤ ਰਾਮਪੁਰ ਸਰਕਲ ਬਡਾਲੀ ਆਲਾ ਸਿੰਘ ਦੇ ਪ੍ਰਧਾਨ ਨਿਯੁਕਤ

March 08, 2024 06:58 PM
SehajTimes

ਪਾਰਟੀ ਵੱਲੋਂ ਦਿੱਤੀ ਜ਼ੁੰਮੇਵਾਰੀ ਨੂੰ ਦਿੜ੍ਹਤਾ ਅਤੇ ਤਨਦੇਹੀ ਨਾਲ ਨਿਭਾਵਾਂਗਾ: ਗੁਰਪ੍ਰੀਤ ਰਾਮਪੁਰ

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਦਾ ਵਿਸਥਾਰ ਕਰਦਿਆਂ ਜ਼ਿਲ੍ਹੇ ਦੇ ਵੱਖ–ਵੱਖ ਸਰਕਲਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕਰਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਗਿਆ। ਜਿਸ ਦੇ ਅੰਤਰਗਤ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਅਤੇ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਅਬਜ਼ਰਬਰ ਬਿਕਰਮਜੀਤ ਸਿੰਘ ਖ਼ਾਲਸਾ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਥਲ, ਦੀ ਅਗਵਾਈ ਅਧੀਨ ਜਿਥੇ ਵੱਖ–ਵੱਖ ਸਰਕਲਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਉਥੇ ਹੀ ਜ਼ਿਲ੍ਹੇ ਦੇ ਸੂਝਵਾਨ ਅਤੇ ਸਰਗਰਮ ਆਗੂ ਗੁਰਪ੍ਰੀਤ ਸਿੰਘ ਰਾਮਪੁਰ ਨੂੰ ਸਰਕਲ ਬਡਾਲੀ ਆਲਾ ਸਿੰਘ ਤੋਂ ਪ੍ਰਧਾਨ ਦਾ ਅਹੁਦਾ ਸੌਪਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ. ਜਗਦੀਪ ਸਿੰਘ ਚੀਮਾ ਨੇ ਆਖਿਆ ਕਿ ਗੁਰਪ੍ਰੀਤ ਸਿੰਘ ਰਾਮਪੁਰ ਜ਼ਿਲ੍ਹੇ ਦੇ ਸੂਝਵਾਨ ਅਤੇ ਪ੍ਰਭਾਵਸ਼ਾਲੀ ਆਗੂ ਹਨ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਏਜੰਡੇ ਨੂੰ ਪ੍ਰਫੁੱਲਤ ਕਰਨ 'ਚ ਮੋਹਰੀ ਭੂਮਿਕਾ ਨਿਭਾਈ ਹੈ ਉਥੇ ਹੀ ਪੰਜਾਬ ਪੱਖੀ ਗਤੀਵਿਧੀਆਂ 'ਚ ਵੀ ਪਾਰਟੀ ਦੇ ਮੋਢੇ ਨਾਲ ਮੋਢਾ ਜੋੜ ਕੇ ਸੇਵਾਵਾਂ ਨਿਭਾਈਆਂ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਗੁਰਪ੍ਰੀਤ ਸਿੰਘ ਰਾਮਪੁਰ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਵਢਮੁੱਲੀ ਜ਼ੁੰਮੇਵਾਰੀ ਨੂੰ ਉਹ ਤਨਦੇਹੀ ਅਤੇ ਦਿੜ੍ਹਤਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੀ ਚੜ੍ਹਦੀ ਕਲਾ ਲਈ ਮਾਰੇ ਹੰਭਲਿਆਂ ਵਜੋਂ ਆਉਂਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਹੋਰ ਵੀ ਮਜ਼ਬੂਤ ਪਾਰਟੀ ਵਜੋਂ ਉਭਰੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਨੌਜਵਾਨ ਆਗੂ ਗੁਰਮੀਤ ਸਿੰਘ ਸੋਨੂੰ ਚੀਮਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ, ਇੰਦਰਜੀਤ ਸਿੰਘ ਰਾਮਪੁਰ, ਗੁਰਜੰਟ ਸਿੰਘ ਨਰੈਣਾ, ਗੁਰਿੰਦਰ ਸਿੰਘ ਲੋਹਾਖੇੜੀ, ਤਨਜੋਤ ਸਿੰਘ ਸਮੇਤ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ