ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਇਸ ਮੋਕੇ ਡਾ. ਮਨੀਸ਼ਾ ਭਾਟੀਆ ਸਹਾਇਕ ਪ੍ਰੌਫੈਸਰ (ਗ੍ਰਹਿ ਵਿਗਿਆਨ) ਨੇ ਕਿਹਾ ਕਿ ਕਿਸੇ ਵੀ ਸਮਾਜ ਨੂੰ ਅਗੇ ਲੈ ਕੇ ਜਾਣ ਵਿਚ ਔਰਤਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨਾਂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦੀ ਮਹੱਤਤਾ ਬਾਰੇ ਬੀਬੀਆਂ ਨੂੰ ਜਾਗਰੂਕ ਕੀਤਾ ਅਤੇ ਕਿਹਾ ਕਿ ਖੇਤੀਬਾੜੀ ਸਮੇਤ ਔਰਤਾਂ ਨੇ ਹਰ ਕਿੱਤੇ ਵਿਚ ਆਪਣੀ ਛਾਪ ਛੱਡੀ ਹੈ।ਡਾ. ਮਨੀਸ਼ਾ ਭਾਟੀਆ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਖੇ ਔਰਤਾਂ ਲਈ ਚਲ ਰਹੇ ਵੱਖ-ਵੱਖ ਕਿੱਤਾਮੁਖੀ ਕੋਰਸਾਂ ਬਾਰੇ ਬੀਬੀਆਂ ਨੂੰ ਜਾਣੰੂ ਕਰਵਾਇਆ ਅਤੇ ਔਰਤਾਂ ਨੂੰ ਸਵ-ਸਹਾਇਤਾ ਸਮੁਹ ਬਣਾਉਣ ਲਈ ਵੀ ਪ੍ਰੇਰਿਆ। ਇਸ ਮੌਕੇ ਤੇ ਔਰਤਾਂ ਦੀ ਭੂਮਿਕਾ ਬਾਰੇ ਦਸਦੇ ਹੋਏ ਹਰ ਪਰਿਵਾਰ ਨੂੰ ਘਰੇਲੂ ਬਗੀਚੀ ਅਪਣਾਉਣ ਬਾਰੇ ਵੀ ਪ੍ਰੇਰਿਆ।