Thursday, April 03, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

Chandigarh

ਕੌਮੀ ਲੋਕ ਅਦਾਲਤ ਦੌਰਾਨ 14021 ਕੇਸਾਂ ਦਾ ਨਿਪਟਾਰਾ

March 11, 2024 04:27 PM
SehajTimes
ਮੋਹਾਲੀ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਸਟਿਸ ਸ੍ਰੀ ਅਨੂਪਇੰਦਰ ਸਿੰਘ ਗਰੇਵਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ  ਦੀ ਅਗਵਾਈ ਵਿਚ ਅੱਜ ਮਿਤੀ 09 ਮਾਰਚ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ। ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 13 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬਰਜਿੰਦਰ ਪਾਲ ਸਿੰਘ,  ਪ੍ਰਿੰਸੀਪਲ ਜੱਜ, ਫੈਮਲੀ ਕੋਰਟਸ ਸ੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟਸ ਸ੍ਰੀ ਮੁਕੇਸ਼ ਕੁਮਾਰ ਸਿੰਗਲਾ, ਜੁਡੀਸ਼ੀਅਲ ਮੈਜਿਸਟ੍ਰੇਟ, ਫਸਟ ਕਲਾਸ ਸ੍ਰੀ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਵਿਸ਼ਵਜਯੋਤੀ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀ ਕਰਮਜੀਤ ਸਿੰਘ ਸੁੱਲਰ, ਪ੍ਰਜ਼ਾਈਡਿੰਗ ਅਫਸਰ, ਇੰਡਸਟ੍ਰੀਅਲ ਟ੍ਰਿਬਊਨਲਸ ਸ੍ਰੀਮਤੀ ਗੁਰਮੀਤ ਕੌਰ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸ੍ਰੀ ਐਸ.ਕੇ ਅਗਰਵਾਲ, ਪ੍ਰੈਜ਼ੀਡੈਂਟ, ਜਿਲ੍ਹਾ ਕੰਜ਼ਿਊਮਰ ਕਮਿਸ਼ਨ ਸ੍ਰੀ ਅਰਜੁਨ ਗਰੇਵਾਲ, ਤਹਿਸੀਲਦਾਰ, ਐਸ.ਏ.ਐਸ ਨਗਰ ਅਤੇ ਸ੍ਰੀ ਦਰਸ਼ਨ ਸਿੰਘ, ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ। 
ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 4 ਬੈਂਚ ਸ਼੍ਰੀਮਤੀ ਪਵਲੀਨ ਸਿੰਘ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀ ਕੁਲਦੀਪ ਸਿੰਘ, ਤਹਿਸੀਲਦਾਰ ਅਤੇ ਸ੍ਰੀ ਹਰਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ, ਖਰੜ ਵਿਖੇ 4 ਬੈਂਚ ਸ੍ਰੀ ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਮੰਜ਼ਰਾ ਦੱਤਾ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਮਨੀਸ਼ ਕੁਮਾਰ, ਤਹਿਸੀਲਦਾਰ ਅਤੇ ਸ੍ਰੀਮਤੀ ਜਸਬੀਰ ਕੌਰ, ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ। ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਹਰਪਾਲ ਸਿੰਘ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕੱਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਬਾਰ ਐਸੋਸੀਏਸ਼ਨ ਐਸ.ਏ.ਐਸ ਨਗਰ, ਡੇਰਾਬਸੀ ਅਤੇ ਖਰੜ ਦੇ ਪ੍ਰਧਾਨ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ਤੇ ਇਸ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।
 
ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 17043 ਕੇਸ ਨਿਪਟਾਰੇ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 14021 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 41,72,45,289/-  ਕੀਮਤ ਦੇ ਅਵਾਰਡ ਪਾਸ ਕੀਤੇ ਗਏ ਉਨਾਂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ 9 ਵਿਆਹਤਾ ਜੋੜਿਆਂ, ਜੋ ਕਿ ਆਪਸੀ ਮਨ-ਮੁਟਾਅ ਕਾਰਨ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ। ਲੋਕ ਅਦਾਲਤ ਬੈਂਚ ਦੀਆਂ ਕੋਸ਼ਿਸ਼ਾਂ ਕਰਕੇ ਇਹ ਜੋੜੇ ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋ ਗਏ ਅਤੇ ਅਦਾਲਤ ਵਿਚੋਂ ਆਪਣੇ ਘਰ ਇਕੱਠੇ ਗਏ। ਇਨ੍ਹਾਂ ਜੋੜਿਆਂ ਨੂੰ ਇੱਕ-ਇੱਕ ਪੌਦਾ ਯਾਦਗਾਰ ਵਜੋਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਆਪਣੇ ਰਿਸ਼ਤੇ ਅਤੇ ਪੌਦੇ ਦੋਵਾਂ ਨੂੰ ਸੰਭਾਲਣਾ ਅਤੇ ਪਾਲਣਾ ਹੈ।
 

Have something to say? Post your comment

 

More in Chandigarh

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਭਾਜਪਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ ਮਾਨ ਸਰਕਾਰ': ਬਲਬੀਰ ਸਿੰਘ ਸਿੱਧੂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ