Friday, November 22, 2024

Chandigarh

ਪੰਜਾਬ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ: ਜਿੰਪਾ

March 11, 2024 10:29 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਟੈਕਨੀਕਲ ਦੀਆਂ ਅਸਾਮੀਆਂ 'ਤੇ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਦੇ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਲਈ ਵਚਨਬੱਧ ਹਨ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪਿਛਲੇ ਦਿਨੀਂ ਸੰਗਰੂਰ ਵਿਖੇ ਹੋਏ ਸਮਾਗਮ ਦੌਰਾਨ ਦਿੱਤੇ ਜਾਣੇ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਨ੍ਹਾਂ ਨੂੰ ਉੱਥੇ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਸਕੇ। ਹੁਣ ਇਸ ਬਾਬਤ ਸਾਰੀ ਕਾਗਜ਼ੀ ਕਾਰਵਾਈ ਪੂਰੀ ਹੋਣ ਉੱਤੇ ਮੁੱਖ ਮੰਤਰੀ ਨੇ  ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਵੀ ਜਲਦ ਤੋਂ ਜਲਦ ਨਿਯੁਕਤੀ ਪੱਤਰ ਦਿੱਤੇ ਜਾਣ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਇਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ।  ਨਵ-ਨਿਯੁਕਤ ਹੋਏ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਉੱਤੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਜਿਨ੍ਹਾਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿਚ ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿੱਚ ਸਨਪ੍ਰੀਤ ਸਿੰਘ, ਸਰਬਜੀਤ ਸਿੰਘ ਤੇ ਸੈਰਿਲ ਗਰਗ ਨੂੰ ਕਲਰਕ, ਪਰਵਿੰਦਰ ਸਿੰਘ, ਲਵਜੀਤ ਸਿੰਘ, ਜਤਿੰਦਰ ਸਿੰਘ, ਚਰਨਜੀਤਸਿੰਘ ਅਤੇ ਗੌਤਮ ਨੂੰ ਜੂਨੀਅਰ ਟੈਕਨੀਸ਼ੀਅਨ ਤੇ ਰਾਜ ਕੁਮਾਰ ਨੂੰ ਹੈਲਪਰ ਟੈਕਨੀਕਲ ਦੀ ਅਸਾਮੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ।  

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ