ਫਤਹਿਗੜ੍ਹ ਸਾਹਿਬ : ਜ਼ਿਲਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਬਸੀ ਪਠਾਣਾ ਦੇ ਅਧੀਨ ਪੈਂਦੇ ਪਿੰਡ ਖਾਲਸਪੁਰ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਨੇ ਜਲੰਧਰ ਵਿੱਚ ਕਰਵਾਏ ਗਏ ਅੰਡਰ-19 ਵਿੱਚ ਗੋਲਡ ਮੈਡਲ ਹਾਸਲ ਕਰਕੇ ਆਪਣੇ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਹਲਕਾ ਬਸੀ ਪਠਾਣਾ ਤੋਂ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ, ਕਿ ਬਸੀ ਪਠਾਣਾ ਹਲਕੇ ਦੀ ਧੀ ਨੇ ਆਪਣਾ ਤੇ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਮਨਪ੍ਰੀਤ ਕੌਰ ਨੂੰ ਉਸਦੇ ਘਰ ਜਾ ਕੇ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੇ ਹੋਰ ਨੌਜਵਾਨਾਂ ਚ ਵੀ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਮਾਪਿਆਂ ਨੂੰ ਵੀ ਆਪਣੀਆਂ ਧੀਆਂ ਨੂੰ ਅੱਗੇ ਵਧਾਉਣ ਅਤੇ ਸਿੱਖਿਆ ਪ੍ਰਾਪਤ ਕਰਵਾਉਣ ਦੀ ਸੇਹ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਤਰਜੀਹ ਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਿੰਡ ਪਿੰਡ ਜਾਕੇ ਖੇਡ ਗਰਾਊਂਡ ਬਣਾਏ ਜਾ ਰਹਿ ਹਨ । ਪੰਜਾਬ ਸਰਕਾਰ ਅਜੇਹੇ ਮਹਿਨਤੀ, ਅਣਥੱਕ ਤੇ ਯੋਗ ਖ਼ਿਡਾਰੀਆਂ ਦੇ ਨਾਲ ਹੈ। ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਨੀਆਂ ਔਕੜਾਂ ਤੋਂ ਬਾਅਦ ਵੀ ਮਨਪ੍ਰੀਤ ਕੌਰ ਨੇ ਇਹ ਮੁਕਾਮ ਹਾਸਲ ਕੀਤਾ ਹੈ।
ਇਸ ਮੌਕੇ ਉਹਨਾਂ ਨੇ ਮਨਪ੍ਰੀਤ ਕੌਰ ਨੂੰ ਗੁਰੂ ਦੀ ਬਖਸ਼ਿਸ਼ ਸਿਰ ਪਾਓ ਭੇਂਟ ਕੀਤਾ ਗਿਆ ਅਤੇ ਹੋਰ ਅੱਗੇ ਵੱਧਣ ਦਾ ਹੌਸਲਾ ਦਿੰਦੇ ਹੋਏ ਕਿਹਾ ਕਿ ਮਨਪ੍ਰੀਤ ਕੌਰ ਤੋਂ ਪ੍ਰਭਾਵਿਤ ਹੋ ਕੇ ਹੋਰ ਬੱਚੇ ਵੀ ਖੇਡਾਂ ਵਿੱਚ ਆਪਣਾ ਯੋਗਦਾਨ ਪਾਉਣ ਇਸੇ ਤਰ੍ਹਾਂ ਪੰਜਾਬ ਦਾ ਅਤੇ ਆਪਣੇ ਪਿੰਡ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਤੇ ਗੱਲਬਾਤ ਕਰਦਿਆਂ ਹੋਇਆਂ ਮਨਪ੍ਰੀਤ ਨੇ ਕਿਹਾ ਕਿ ਸੰਘਰਸ਼ ਹਰ ਇੱਕ ਇਨਸਾਨ ਨੂੰ ਕਰਨਾ ਪੈਂਦਾ ਪਰ ਇਸ ਮੁਕਾਮ ਤੱਕ ਪਹੁੰਚਣ ਲਈ ਮੇਰੇ ਨਾਲੋਂ ਵੱਧ ਮੇਰੀ ਮਾਂ ਦਾ ਹੈ ਅਣਥੱਕ ਮਿਹਨਤ ਦਿਨ ਰਾਤ ਇੱਕ ਕਰਕੇ ਮੈਨੂੰ ਇਸ ਮੁਕਾਮ ਤੱਕ ਪਹੁੰਚਾਇਆ ਹੈ। ਹਰ ਇੱਕ ਪਰਿਵਾਰ ਧੀਆਂ ਨੂੰ ਪੁੱਤਾਂ ਬਰਾਬਰ ਸਮਝ ਕੇ ਉਹਨਾਂ ਦੀ ਸ਼ਿਕਸ਼ਾ ਵੱਲ ਧਿਆਨ ਦੇਣ ਅਤੇ ਉਹਨਾਂ ਨੂੰ ਅੱਗੇ ਵਧਣ ਦਾ ਮੌਕਾ ਦੇਣ ਮਨਪ੍ਰੀਤ ਨੇ ਕਿਹਾ ਕਿ ਉਹ ਸਿਰਫ ਗੋਲਡ ਮੈਡਲ ਤੱਕ ਸੀਮਤ ਨਹੀਂ ਹੈ ਉਹ ਓਲੰਪਿਕ ਵਿੱਚ ਖੇਡ ਕੇ ਆਪਣੇ ਦੇਸ਼ ਦਾ ਪੰਜਾਬ ਦਾ ਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨਾ ਚਾਹੁੰਦੀ ਹੈ ਅਤੇ ਉਹਨਾਂ ਦੇ ਮਾਤਾ ਪਰਮਿੰਦਰ ਕੌਰ ਨੇ ਭਰੇ ਮਨ ਦੇ ਨਾਲ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਮਨਪ੍ਰੀਤ ਕੌਰ ਗੋਲਡ ਮੈਡਲ ਹਾਸਿਲ ਕਰਕੇ ਆਈ ਹੈ ਤੇ ਮੇਰੀ ਲੋਕਾਂ ਨੂੰ ਅਪੀਲ ਹੈ ਕਿ ਆਪਣੀ ਧੀਆਂ ਨੂੰ ਪੜ੍ਹਾ ਲਿਖਾ ਕੇ ਚੰਗੀ ਨੌਕਰੀ ਲਵਾ ਕੇ ਉਹਨਾਂ ਨੂੰ ਵਿਆਹ ਕੇ ਦੂਸਰੇ ਘਰ ਭੇਜਣ ਤਾਂ ਜੋ ਉਹ ਕਿਸੇ ਦੀ ਮੁਹਤਾਜ ਬਣ ਕੇ ਨਾ ਰਹਿਣ ਕਿਉਂਕਿ ਜੋ ਔਕੜਾਂ ਉਹਨਾਂ ਨੇ ਆਪਣੀ ਜ਼ਿੰਦਗੀ ਵਿੱਚ ਦੇਖੀਆਂ ਹਨ ਉਹ ਆਪਣੀਆਂ ਧੀਆਂ ਨੂੰ ਨਹੀਂ ਦਿਖਾਉਣਾ ਚਾਹੁੰਦੇ ਅਤੇ ਉਹਨਾਂ ਨੂੰ ਵਧੀਆ ਸਿੱਖਿਆ ਦੇ ਕੇ ਉਹਨਾਂ ਨੂੰ ਅੱਗੇ ਵੱਧਦਾ ਦੇਖਣਾ ਚਾਹੁੰਦੇ ਹਨ।