ਫ਼ਤਹਿਗੜ੍ਹ ਸਾਹਿਬ : ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਤੈਅ ਸਮੇਂ ਅੰਦਰ ਮੁਹੱਈਆ ਕਰਵਾਇਆ ਜਾਵੇ ਤਾਂ ਜੋਂ ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈ ਕੇ ਆਪਣੇ ਜੀਵਨ ਨੂੰ ਸੁਖਾਲਾ ਬਣਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਫੀਲਡ ਅਫਸਰ ਸ੍ਰੀ ਅਭਿਸ਼ੇਕ ਸ਼ਰਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ੍ਰੀ ਸ਼ਰਮਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਬੈਂਕਾ ਕੋਲ ਲੋਕਾਂ ਦੀਆਂ ਸਰਕਾਰੀ ਸਕੀਮਾ, ਕਰਜੇ ਅਤੇ ਹੋਰ ਸਹੂਲਤਾ ਸਬੰਧੀ ਫਾਈਲਾਂ ਲੰਮਾਂ ਸਮਾਂ ਪੈਡਿੰਗ ਰਹਿੰਦੀਆਂ ਹਨ, ਜਿਸ ਨਾਲ ਉਹ ਇਨ੍ਹਾਂ ਦੇ ਲਾਭ ਲੈਣ ਤੋਂ ਵਾਝੇ ਹੋ ਜਾਂਦੇ ਹਨ। ਇਸ ਲਈ ਕਿਸੇ ਵੀ ਬੈਂਕ ਕੋਲ ਕੋਈ ਵੀ ਬਕਾਇਆ ਪੈਡਿੰਸੀ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਬੈਂਕਾਂ ਦੇ ਕਾਫੀ ਜਿਆਦਾ ਮਾਤਰਾ ਵਿੱਚ ਕੇਸ ਪੈਡਿੰਗ ਪਏ ਹਨ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਕਿਉਕਿ ਇਸ ਨਾਲ ਪੂਰੇ ਜਿਲ੍ਹੇ ਦਾ ਗਰਾਫ ਨੀਵਾ ਹੁੰਦਾ ਹੈ। ਸ੍ਰੀ ਅਭਿਸ਼ੇਕ ਸ਼ਰਮਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੈਂਕ 100 ਫੀਸਦੀ ਕਿਸਾਨ ਕ੍ਰੈਡਿਟ ਕਾਰਡ ਬਣਾਉਣਾ ਯਕੀਨੀ ਬਣਾਉਣ ਤਾਂ ਜੋ ਜ਼ਿਲ੍ਹੇ ਦੇ ਕਿਸਾਨ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਤਰਜ਼ੀਹੀ ਖੇਤਰਾਂ ਵਿੱਚ ਦਿੰਦੇ ਜਾਣ ਵਾਲੇ ਕਰਜ਼ੇ ਦੇ ਕੇਸਾਂ ਵਿੱਚ ਸਮੂਹ ਬੈਂਕ ਤੇਜੀ ਲਿਆਉਣ ਤਾਂ ਜੋ ਇਨ੍ਹਾਂ ਖੇਤਰਾਂ ਨੂੰ ਆਰਥਿਕ ਪੱਖੋਂ ਮਜਬੂਤ ਕੀਤਾ ਜਾ ਸਕੇ। ਉਨ੍ਹਾਂ ਸਮੂਹ ਬੈਂਕ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਉਠਾਉਣ ਲਈ ਸਰਕਾਰ ਵੱਲੋਂ ਦਿੱਤੇ ਜਾਂਦੇ ਕਰਜ਼ੇ ਦੇ ਕੇਸਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਆਰਥਿਕ ਪੱਖੋਂ ਮਜਬੂਤ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਦਿੱਤੇ ਜਾਣ।