Saturday, October 05, 2024
BREAKING NEWS
ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

Malwa

ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ

March 12, 2024 12:53 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਕਰਵਾਈ ਜਾ ਰਹੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ ਹੋ ਗਈ ਹੈ। ਕਾਨਫਰੰਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਈ. ਆਈ. ਟੀ ਰੋਪੜ ਦੇ ਮਕੈਨੀਕਲ ਇੰਜਨੀਅਰਿੰਗ ਦੇ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ।  ਦੋ ਦਿਨ ਚੱਲਣ ਵਾਲੀ ਇਸ ਕਾਨਫਰੰਸ ਦਾ ਵਿਸ਼ਾ 'ਅਡਵਾਂਸਜ਼ ਇਨ ਮਕੈਨੀਕਲ ਐਂਡ ਸਸਟੈਨੇਬਲ ਇੰਜੀਨੀਅਰਿੰਗ' ਹੈ। 
'ਯੰਗ ਸਾਇੰਟਿਸਟ ਐਵਾਰਡ ਜੇਤੂ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਸਟੇਨੇਬਲ ਭਾਵ ਉਸਾਰੂ ਕਿਸਮ ਦੀ ਇੰਜੀਨੀਅਰਿੰਗ ਅੱਜ ਪੂਰੇ ਸੰਸਾਰ ਲਈ ਬਹੁਤ ਮਹੱਤਵਪੂਰਨ ਵਿਸ਼ਾ ਹੈ ਅਤੇ ਚੋਟੀ ਦੀਆਂ ਸੰਸਥਾਵਾਂ ਇਸ ਉੱਪਰ ਖੋਜ ਕਰ ਰਹੀਆਂ ਹਨ। ਉਨ੍ਹਾਂ ਇਸ ਕਾਨਫਰੰਸ ਦਾ ਆਯੋਜਨ ਕਰਨ ਲਈ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਉਚੇਚੇ ਤੌਰ ਉੱਤੇ ਸ਼ਲਾਘਾ ਕੀਤੀ। ਵਿਭਾਗ ਮੁਖੀ ਡਾ. ਬਲਰਾਜ ਸਿੰਘ ਸੈਣੀ ਨੇ ਸਵਾਗਤੀ ਭਾਸ਼ਣ ਦਿੰਦਿਆਂ ਕਿਹਾ ਕਿ ਇਸ ਵਿਸ਼ੇ ਉੱਤੇ ਚਰਚਾਵਾਂ ਕਰਨਾ ਨਵੇਂ ਖੋਜਕਰਤਾਵਾਂ ਨੂੰ ਇੱਕ ਦਿਸ਼ਾ ਦੇਣ ਲਈ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਮਾਹਿਰਾਂ ਵੱਲੋਂ ਦਿੱਤੇ ਭਾਸ਼ਣਾਂ ਰਾਹੀਂ ਵਿਚਾਰਾਂ ਦਾ ਅਦਾਨ ਪ੍ਰਦਾਨ ਕਰਨ ਦਾ ਮੌਕਾ ਮਿਲੇਗਾ। ਮਕੈਨੀਕਲ ਵਿਸ਼ੇ ਦੇ ਮਾਹਿਰ ਡਾ. ਜਸਦੀਪ ਭਿੰਡਰ ਕੁੰਜੀਵਤ ਭਾਸ਼ਣ ਦੇਣ ਲਈ ਵੀ ਕਨੈਡਾ ਦੇ ਮੌਂਟਰੀਅਲ ਤੋਂ ਆਨਲਾਈਨ ਮੋਡ ਰਾਹੀਂ ਸ਼ਾਮਿਲ ਹੋਏ। ਉਨ੍ਹਾਂ ਨੇ 'ਪੋਲੀਮਰ ਫੋਮ : ਐਪਲੀਕੇਸ਼ਨ ਇਨ ਸੇਫਟੀ,ਹੈਲਥ, ਐਂਡ ਐਨਵਾਇਰਨਮੈਂਟ' ਦੇ ਵਿਸ਼ੇ ਉੱਤੇ ਭਾਸ਼ਣ ਦਿੱਤਾ। ਕਾਨਫਰੰਸ ਦੇ ਕਨਵੀਨਰ ਡਾ. ਖੁਸ਼ਦੀਪ ਗੋਇਲ ਅਤੇ ਡਾ ਹਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਵੱਖ ਵੱਖ ਸੰਸਥਾਵਾਂ ਨਾਲ਼ ਜੁੜੇ ਮਕੈਨੀਕਲ ਇੰਜੀਨੀਅਰਿੰਗ ਨਾਲ਼ ਸਬੰਧਿਤ ਖੋਜਾਰਥੀਆਂ ਅਤੇ ਅਧਿਆਪਕਾਂ ਵੱਲੋਂ ਇਸ ਕਾਨਫਰੰਸ ਵਿੱਚ ਲਗਭਗ 78 ਖ਼ੋਜ ਪੱਤਰ ਸ਼ਾਮਿਲ ਹੋਏ ਹਨ। ਕਾਨਫਰੰਸ ਕੋਆਰਡੀਨੇਟਰ ਡਾ. ਚੰਦਨਦੀਪ ਸਿੰਘ ਨੇ ਕਿਹਾ ਕਿ  ਆਨਲਾਈਨ ਕਾਨਫਰੰਸ ਜ਼ੀਰੋ ਬੱਜਟ ਵਿੱਚ ਕਰਵਾਈ ਜਾ ਰਹੀ ਹੈ ਜੋ ਕਿ ਆਪਣੇ ਆਪ ਵਿੱਚ ਨਿਵੇਕਲਾ ਕਾਰਜ ਹੈ। 
 ਉਦਘਾਟਨੀ ਸਮਾਗਮ ਵਿੱਚ ਡਾ. ਗੁਰਮੀਤ ਕੌਰ, ਡੀਨ ਇੰਜੀਨੀਅਰਿੰਗ ਵਿਭਾਗ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਆਰਗੇਨਾਈਜਿੰਗ ਸਕੱਤਰ ਡਾ. ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੋ ਰੋਜ਼ਾ ਆਨਲਾਈਨ ਕਾਨਫਰੰਸ ਵਿੱਚ ਕੁੱਲ ਛੇ ਵੱਖ-ਵੱਖ ਆਨਲਾਈਨ ਸੈਸ਼ਨ ਰੱਖੇ ਗਏ ਹਨ ਜਿਸ ਵਿੱਚ ਪਹਿਲੇ ਦਿਨ ਤਿੰਨ ਸੈਸ਼ਨ ਸੰਪੂਰਨ ਹੋ ਗਏ ਹਨ। ਕਾਨਫਰੰਸ ਦੇ ਕੋ-ਕੋਆਰਡੀਨੇਟਰ ਡਾ. ਤਲਵਿੰਦਰ ਸਿੰਘ, ਡਾ. ਹੇਮੰਤ ਕੁਮਾਰ, ਡਾ. ਰਾਜਦੀਪ ਸਿੰਘ , ਡਾ. ਬਲਜਿੰਦਰ ਰਾਮ ਅਤੇ ਡਾ. ਚਰਨਜੀਤ ਨੇ ਵੱਖ-ਵੱਖ ਸੈਸ਼ਨਾਂ ਨੂੰ ਆਨਲਾਈਨ ਚਲਾਇਆ।
 

Have something to say? Post your comment

 

More in Malwa

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ

ਸੀਨੀਅਰ ਅਕਾਲੀ ਟਕਸਾਲੀ ਆਗੂ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਅਤੇ 'ਆਪ' ਦੇ 20 ਪਰਵਾਰਾਂ ਨੇ ਕਾਂਗੜ ਦੀ ਅਗਵਾਈ ਕਬੂਲੀ

ਮਹਾਰਾਜਾ ਅਗਰਸੈਨ ਦੀਆਂ ਸਿਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਅਰੋੜਾ, ਗੋਇਲ 

15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

ਸਰਪੰਚੀ ਲਈ ਨਾਮਜ਼ਦਗੀ ਦਾਖਲ ਨਾ ਕਰਾਉਣ ਤੋਂ ਭੜਕੇ ਲੋਕਾਂ ਨੇ ਕੀਤਾ ਚੱਕਾ ਜਾਮ 

ਸਮੂਹ ਐਸ.ਡੀ.ਐਮਜ਼ ਨਿੱਜੀ ਤੌਰ 'ਤੇ ਪਿੰਡਾਂ ਦੇ ਦੌਰਾ ਕਰ ਕੇ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੀ ਕਰਨ ਨਿਗਰਾਨੀ: ਜ਼ਿਲ੍ਹਾ ਚੋਣ ਅਫਸਰ

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਸੁਨਾਮ 'ਚ ਕਿਸਾਨਾਂ ਨੇ ਠੱਲ੍ਹੀ ਰੇਲ ਗੱਡੀਆਂ ਦੀ ਰਫ਼ਤਾਰ 

ਅਗਰਸੈਨ ਜੈਅੰਤੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ 

ਐਸ.ਡੀ.ਐਮ ਪਟਿਆਲਾ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ, ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ