Friday, November 22, 2024

Chandigarh

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

March 13, 2024 12:21 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।
 
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ