Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Chandigarh

ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਦੀ ਫੀਸ ਜਲਦ ਹੋਵੇਗੀ ਮੁਆਫ਼

March 13, 2024 12:47 PM
SehajTimes

ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਪ੍ਰਕਿਰਿਆ ਜਾਰੀ

ਕੌਮਾਂਤਰੀ ਮਹਿਲਾ ਦਿਵਸ ਸਬੰਧੀ ਮੋਹਾਲੀ ਵਿਖੇ ਸੂਬਾ ਪੱਧਰੀ ਸਮਾਗਮ

ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ਿਆਂ ਦੇ ਸੈਂਕਸ਼ਨ ਪੱਤਰ ਸੌਂਪੇ

ਨਵਜਨਮੀਆਂ ਧੀਆਂ ਤੇ ਉਹਨਾਂ ਦੀਆਂ ਮਾਵਾਂ ਦਾ ਸਨਮਾਨ

ਵਿਲੱਖਣ ਕਾਰਗੁਜ਼ਾਰੀ ਵਾਲੀਆਂ ਔਰਤਾਂ ਦਾ ਵੀ ਕੀਤਾ ਸਨਮਾਨ

ਮੋਹਾਲੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਸਬੰਧੀ ਛੋਟ ਅਤੇ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਸਬੰਧੀ ਫੀਸ ਸਬੰਧੀ ਛੋਟ ਜਲਦੀ ਲਾਗੂ ਕਰ ਦਿੱਤੀ ਜਾਵੇਗੀ। ਇਹ ਐਲਾਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੈਕਟਰ 67 ਸਥਿਤ ਸੰਸਥਾ ਨਾਈਪਰ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਵ ਨਿਯੁਕਤ 09 ਸੁਪਰਵਾਈਜ਼ਰ ਤੇ 09 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ 14 ਸਟੈਨੋਜ਼ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੀ ਵੰਡੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੁਰਾਤਨ ਸਮਿਆਂ ਵਿੱਚ ਔਰਤਾਂ ਨਾਲ ਬਹੁਤ ਧੱਕਾ ਕੀਤਾ ਜਾਂਦਾ ਸੀ ਤੇ ਉਸ ਵਰਤਾਰੇ ਦੇ ਅੰਸ਼ ਅੱਜ ਵੀ ਦਿਸਦੇ ਹਨ। ਆਪਣੇ ਆਪ ਨੂੰ ਤਰਜੀਹ ਨਾ ਦੇਣ ਕਰ ਕੇ ਅੱਜ ਵੀ ਸਰੀਰ ਵਿੱਚ ਖੂਨ ਦੀ ਕਮੀਂ ਦੇ ਜਿਹੜੇ ਕੇਸ ਆਉਂਦੇ ਹਨ, ਉਹਨਾਂ ਵਿੱਚ ਔਰਤਾਂ ਦੀ ਬਹੁਗਿਣਤੀ ਹੁੰਦੀ ਹੈ। ਔਰਤ ਸਦਾ ਸਬਰ ਤੇ ਸਹਿਜ ਨਾਲ ਹੀ ਸੰਘਰਸ਼ ਕਰਦੀ ਰਹੀ ਹੈ। ਇਤਿਹਾਸ ਵਿੱਚ ਮਾਈ ਭਾਗੋ ਤੇ ਰਾਣੀ ਲਕਸ਼ਮੀ ਬਾਈ ਵਰਗੀਆਂ ਔਰਤਾਂ ਨੇ ਆਪਣੀ ਵੱਖਰੀ ਥਾਂ ਬਣਾਈ ਹੈ, ਜਿਨ੍ਹਾਂ ਤੋਂ ਸੇਧ ਲੈਣ ਦੀ ਲੋੜ ਹੈ।

ਵਿਭਾਗ ਦਾ ਟੀਚਾ ਹੈ ਕਿ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਸਦਕਾ ਔਰਤਾਂ ਮਜ਼ਬੂਤ ਹੋਣਗੀਆਂ ਤੇ ਅੱਗੇ ਉਹ ਸਮਾਜ ਨੂੰ ਹੋਰ ਮਜ਼ਬੂਤ ਕਰਨਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਵੀ ਪ੍ਰਕਿਰਿਆ ਜਾਰੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤ ਕੋਲ ਸਭ ਤੋਂ ਵੱਡੀ ਤਾਕਤ ਸਿੱਖਿਆ ਹੈ ਤੇ ਆਉਣ ਵਾਲੀਆਂ ਬੱਚੀਆਂ ਨੂੰ ਸਿੱਖਿਆ ਤੋਂ ਕਿਸੇ ਵੀ ਹਾਲ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਪੇ ਆਪਣੀਆਂ ਬੱਚੀਆਂ ਨੂੰ ਵੱਧ ਤੋਂ ਵੱਧ ਪੜ੍ਹਾਉਣ। ਜਾਰੀ ਕੀਤੇ ਕਰਜ਼ਿਆਂ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਇਹ ਕਰਜ਼ੇ ਬਹੁਤ ਹੀ ਘੱਟ ਵਿਆਜ ਦਰਾਂ 'ਤੇ ਉਪਲੱਬਧ ਕਰਵਾਏ ਜਾਂਦੇ ਹਨ। ਇਹਨਾਂ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ, ਜਿਸ ਨਾਲ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

ਸਮਾਗਮ ਦੌਰਾਨ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ। ਇਸ ਦੇ ਨਾਲ ਹੀ 40 ਨਵ ਜਨਮੀਆਂ ਬੱਚੀਆਂ ਤੇ ਉਹਨਾਂ ਦੀਆਂ ਮਾਵਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸਮਾਜ ਵਿੱਚ ਵਿਲੱਖਣ ਕਾਰਗੁਜ਼ਾਰੀ ਵਾਲੀਆਂ ਔਰਤਾਂ ਦਾ ਵੀ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚ ਸ਼੍ਰੀਮਤੀ ਯੋਗਿਤਾ ਵਰਮਾ, ਡਾ. ਨਵਪ੍ਰੀਤ ਕੌਰ, ਸਿਮਰਪ੍ਰੀਤ ਕੌਰ, ਹਰਿੰਦਰ ਕੌਰ, ਦੀਪਤੀ ਤੇ ਰਮਜੋਤ ਕੌਰ ਸ਼ਾਮਲ ਸਨ। ਇਸ ਮੌਕੇ ਜਯੋਤੀ ਸਰੂਪ ਕੰਨਿਆ ਆਸਰਾ ਟਰੱਸਟ ਦੀਆਂ ਬੱਚੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ, ਜਿਸ ਦੀ ਦਰਸ਼ਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਦਮਨਜੀਤ ਸਿੰਘ ਮਾਨ, ਸੰਯੁਕਤ ਸਕੱਤਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀ ਅਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਤੇ ਰੁਪਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ਼੍ਰੀ ਅਸ਼ੀਸ਼ ਕਥੂਰੀਆ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

Have something to say? Post your comment

 

More in Chandigarh

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਹੁਸ਼ਿਆਰਪੁਰ ‘ਚ ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, ਐਫ. ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

‘ਯੁੱਧ ਨਸ਼ਿਆਂ ਵਿਰੁੱਧ’: 34ਵੇਂ ਦਿਨ, ਪੰਜਾਬ ਪੁਲਿਸ ਨੇ 52 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 5.6 ਕਿਲੋ ਹੈਰੋਇਨ, 1.93 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ