Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ : Harbhajan Singh ETO

March 13, 2024 01:34 PM
SehajTimes
ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ 'ਜ਼ੀਰੋ ਬਿਜਲੀ ਬਿੱਲ' ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ 77,23,309 ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿੱਚ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ‘ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਈ ਹੈ।
ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਤੋਂ 7,43,631, ਪਟਿਆਲਾ ਤੋਂ 5,21,301, ਅੰਮ੍ਰਿਤਸਰ ਤੋਂ 5,15,352, ਹੁਸ਼ਿਆਰਪੁਰ ਤੋਂ 4,60,033, ਸ੍ਰੀ ਮੁਕਤਸਰ ਸਾਹਿਬ ਤੋਂ 4,13,788, ਗੁਰਦਾਸਪੁਰ ਤੋਂ 3,96,757, ਜਲੰਧਰ ਤੋਂ 3,95,369, ਰੋਪੜ ਤੋਂ 3,78,330, ਤਰਨਤਾਰਨ ਤੋਂ 3,30,010, ਕਪੂਰਥਲਾ ਤੋਂ 3,01,901, ਸ਼ਹੀਦ ਭਗਤ ਸਿੰਘ ਨਗਰ ਤੋਂ 2,96, 757, ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ 2,88,499, ਬਠਿੰਡਾ ਤੋਂ 2,83,177, ਸ੍ਰੀ ਫਤਹਿਗੜ੍ਹ ਸਾਹਿਬ ਤੋਂ 2,57,264, ਸੰਗਰੂਰ ਤੋਂ 2,35,670, ਮੋਗਾ ਤੋਂ 2,13,871, ਬਰਨਾਲਾ ਤੋਂ 1,98,061, ਫਿਰੋਜ਼ਪੁਰ ਤੋਂ 1,93,159, ਮਾਨਸਾ ਤੋਂ 1,88,785, ਪਠਾਨਕੋਟ ਤੋਂ 1,70,039, ਫਰੀਦਕੋਟ ਤੋਂ 1,42,580, ਮਾਲੇਰਕੋਟਲਾ ਤੋਂ 97,553 ਅਤੇ ਫਾਜ਼ਿਲਕਾ ਤੋਂ 64,386 ਘਰੇਲੂ ਖਪਤਕਾਰਾਂ ਨੇ ਵਿੱਤੀ ਸਾਲ 2024-25 ਵਿੱਚ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕੀਤਾ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਪ੍ਰਾਪਤੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਾਰਿਆਂ ਲਈ ਕਿਫਾਇਤੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਇਸ ਦੇ ਸਮਰਪਣ ਦਾ ਪ੍ਰਮਾਣ ਹੈ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ