Friday, November 22, 2024

Malwa

ਚੋਣਾਂ ਦੌਰਾਨ ਇਲੈਕਟ੍ਰਾਨਿਕ, ਸੋਸ਼ਲ ਅਤੇ ਪ੍ਰਿੰਟ ਮੀਡੀਆ 'ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ

March 13, 2024 06:54 PM
SehajTimes
 
 
ਮੋਹਾਲੀ : ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਚੋਣ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਬਣਾਉਣ ਲਈ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ ਦੋ ਸੰਸਦੀ ਹਲਕਿਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਪਟਿਆਲਾ, ਵਿੱਚ ਪੈਂਦਾ ਹੈ, ਵਿੱਚ ਜ਼ਿਲ੍ਹਾ ਪੱਧਰੀ ਮੀਡੀਆ ਨਿਗਰਾਨ ਸੈੱਲ ਅਤੇ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਦੇ ਮੈਂਬਰ ਐਸ ਡੀ ਐਮ-ਕਮ-ਸਹਾਇਕ ਰਿਟਰਨਿੰਗ ਅਫਸਰ ਦੀਪਾਂਕਰ ਗਰਗ, ਐਮ ਸੀ ਦੇ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਡੀ ਪੀ ਆਰ ਓ ਰਵੀ ਇੰਦਰ ਸਿੰਘ, ਪ੍ਰਸਾਰ ਭਾਰਤੀ ਦੇ ਪੱਤਰਕਾਰ ਮਨੋਜ ਗਿਰਧਰ, ਜਗਮੋਹਨ ਸਿੰਘ ਅਤੇ ਹਰਵਿੰਦਰ ਸਿੰਘ (ਡੀਈਓ (ਈਈ) ਦਫ਼ਤਰ ਤੋਂ ਐਮਆਈਐਸ ਕੋਆਰਡੀਨੇਟਰ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਐਮ ਸੀ ਐਮ ਸੀ ਕਮੇਟੀ ਦੇ ਗਠਨ ਤੋਂ ਇਲਾਵਾ, ਇਲੈਕਟ੍ਰਾਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਵਿੱਚ ਚੋਣਾਂ ਨਾਲ ਸਬੰਧਤ ਖ਼ਬਰਾਂ ਖਾਸ ਤੌਰ 'ਤੇ ਪੇਡ ਨਿਊਜ਼ ਨੂੰ ਰੋਕਣ ਲਈ 24x7 ਮੀਡੀਆ ਨਿਗਰਾਨ ਸੈੱਲ ਵੀ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਇਲੈਕਟ੍ਰਾਨਿਕ ਮੀਡੀਆ ਚ ਜਾਣ ਵਾਲੀ ਇਸ਼ਤਿਹਾਰੀ ਸਿਆਸੀ ਸਮੱਗਰੀ ਦੀ ਸਰਟੀਫਿਕੇਸ਼ਨ ਕਮੇਟੀ ਦੇ ਨਾਲ ਨਾਲ ਨਾਲ-ਨਾਲ ਚੋਣਾਂ ਨਾਲ ਸਬੰਧਤ ਮੀਡੀਆ ਦੀਆਂ ਖ਼ਬਰਾਂ ਦੀ ਨਿਗਰਾਨੀ ਵਜੋਂ ਵੀ ਕੰਮ ਕਰੇਗੀ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਏ.ਡੀ.ਸੀ.(ਜ) ਨੂੰ ਰੋਜ਼ਾਨਾ ਦੀ ਕਾਰਵਾਈ ਦੀ ਨਿਗਰਾਨੀ ਕਰਨ ਲਈ ਐਮ.ਸੀ.ਐਮ.ਸੀ. ਦੇ ਨੋਡਲ ਅਫ਼ਸਰ ਵਜੋਂ ਕੰਮ ਕਰਨ ਲਈ ਵੀ ਕਿਹਾ। ਸ੍ਰੀਮਤੀ ਜੈਨ ਨੇ ਤਹਿਸੀਲਦਾਰ, ਜ਼ਿਲ੍ਹਾ ਚੋਣ ਦਫ਼ਤਰ ਨੂੰ ਹਦਾਇਤ ਕੀਤੀ ਕਿ ਉਹ ਐਮ.ਸੀ.ਐਮ.ਸੀ.  ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੀ ਮੈਨਪਾਵਰ, ਇਲੈਕਟ੍ਰਾਨਿਕ ਉਪਕਰਨ ਅਤੇ ਹੋਰ ਸਮਾਨ ਮੁਹੱਈਆ ਕਰਵਾਉਣ। ਉਨ੍ਹਾਂ ਨੇ ਐਮ.ਸੀ.ਐਮ.ਸੀ.  ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਵਧਾਨੀ ਨਾਲ ਕੰਮ ਕਰਨ ਅਤੇ ਮੀਡੀਆ ਦਿਸ਼ਾ ਨਿਰਦੇਸ਼ਾਂ ਨਾਲ ਸਬੰਧਤ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਟਿਡਕੇ, ਏ ਡੀ ਸੀ (ਆਰ ਡੀ) ਸੋਨਮ ਚੌਧਰੀ, ਐਸ ਡੀ ਐਮ ਮੁਹਾਲੀ ਦੀਪਾਂਕਰ ਗਰਗ, ਏ ਸੀ (ਜ) ਡੇਵੀ ਗੋਇਲ, ਡੀ ਪੀ ਆਰ ਓ ਰਵੀ ਇੰਦਰ ਸਿੰਘ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਡੀ ਈ ਓ (ਈਈ) ਦਫਤਰ ਤੋਂ ਜਗਮੋਹਨ ਸਿੰਘ ਐਮ ਆਈ ਐਸ ਕੋਆਰਡੀਨੇਟਰ ਹਾਜ਼ਰ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ