ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਸੋਚ ਹੈ ਕਿ ਸਾਲ 2047 ਤਕ ਭਾਰਤ ਨੂੰ ਵਿਸ਼ਵ ਦਾ ਵਿਕਸਿਤ ਰਾਸ਼ਟਰ ਬਨਾਉਣਾ ਹੈ, ਇਸੀ ਟੀਚੇ ਨੁੰ ਪੂਰਾ ਕਰਨ ਵਿਚ ਕੋਈ ਕਸਰ ਨਹੀਂ ਛੱਡਾਂਗੇ - ਮੁੱਖ ਮੰਤਰੀ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਸੋਚ ਹੈ ਕਿ ਸਾਲ 2047 ਤਕ ਭਾਰਤ ਨੂੰ ਵਿਸ਼ਵ ਦਾ ਵਿਕਸਿਤ ਰਾਸ਼ਟਰ ਬਨਾਉਣਾ ਹੈ। ਇਸ ਟੀਚੇ ਨੂੰ ਪੂਰਾ ਕਰਨ ਅਤੇ ਦੇਸ਼ ਦੇ ਹਰ ਜਰੂਰਤਮੰਦ ਵਿਅਕਤੀ ਤਕ ਕੇਂਦਰ ਤੇ ਸੂਬਾ ਸਰਕਾਰ ਦੀ ਜਨਹਿਤੇਸ਼ੀ ਨੀਤੀਆਂ ਨੂੰ ਪਹੁੰਚਾਉਣ ਲਈ ਸੂਬਾ ਸਰਕਾਰ ਤਿਆਰ ਹੈ। ਵਾਂਝੇ ਸਮਾਜ ਦੀ ਮਹਿਲਾਵਾਂ ਤੇ ਪੁਰਸ਼ਾਂ ਦੇ ਵੱਧ ਉਥਾਨ ਲਈ ਪ੍ਰਧਾਨ ਮੰਤਰੀ ਸਮਾਜਿਕ ਉਥਾਨ ਅਤੇ ਰੁਜਗਾਰ ਅਧਾਰਿਤ ਜਨਭਲਾਈ (ਪੀਐਮ ਸੂਰਜ) ਪੋਰਟਲ ਕਾਰਗਰ ਸਾਬਿਤ ਹੋਵੇਗਾ। ਵੀਡੀਓ ਕਾਨਫ੍ਰੈਸਿੰਗ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਸੂਰਜ ਪੋਰਟਲ ਦਾ ਉਦਘਾਟਨ ਕੀਤਾ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਅੱਜ ਇੱਥੇ ਨਮਸਤੇ ਮਿੱਤਰ ਯੋਜਨਾ ਤਹਿਤ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਪੰਚਕੂਲਾ ਦੇ ਸੀਵਰਮੈਨ ਗੁਰਜੀਤ ਸਿੰਘ, ਜਗਦੀਪ ਸਿੰਘ, ਸੈਂਟੀ, ਰਾਜੇਸ਼ ਕੁਮਾਰ ਅਤੇ ਜਸਵਿੰਦਰ ਨੂੰ ਨਮਸਤੇ ਆਈਡੀ ਅਤੇ ਆਯੂਸ਼ਮਾਨ ਕਾਰਡ ਸੌਂਪ ਕੇ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਯਤਨ ਹੈ ਕਿ ਵਾਂਝੇ ਸਮਾਜ ਦੇ ਮਹਿਲਾ ਅਤੇ ਪੁਰਸ਼ ਸਵੈ ਰੁਜਗਾਰ ਅਪਣਾ ਕੇ ਆਤਮ ਨਿਰਭਰ ਬਨਣ, ਇਸ ਦੇ ਲਈ ਉਹ ਸੂਰਜ ਪੋਰਟਲ 'ਤੇ ਬਿਨੈ ਕਰ ਕਰਜਾ ਪ੍ਰਾਪਤ ਕਰਨ। ਮੁੱਖ ਮੰਤਰੀ ਨੇ ਇਸ ਦੌਰਾਨ ਸਰਕਾਰ ਨੂੰ ਯੋਜਨਾਵਾਂ ਦਾ ਲਾਭ ਲੈ ਕੇ ਸਵੈ ਰੁਜਗਾਰ ਤੋਂ ਆਰਥਕ ਤੌਰ ਖੁਸ਼ਹਾਲ ਬਣੇ ਮਹਿਲਾ ਅਤੇ ਪੁਰਸ਼ਾਂ ਨੇ ਤਜਰਬਾ ਵੀ ਸਾਂਝਾ ਕੀਤੇ। ਇਕ ਮਹਿਲਾ ਨੇ ਮੁੱਖ ਮੰਤਰੀ ਨੂੰ ਦਸਿਆ ਕਿ ਆਰਥਕ ਤੰਗੀ ਦੀ ਵਜ੍ਹਾ ਨਾਲ ਪਹਿਲਾਂ ਉਸ ਨੂੰ ਪਰਿਵਾਰ ਦਾ ਪੋਸ਼ਣ ਕਰਨ ਵਿਚ ਮੁਸ਼ਕਲ ਹੋ ਰਹੀ ਸੀ। ਫਿਰ ਉਸ ਨੇ ਸਰਕਾਰ ਦੀ ਯੋਜਨਾ ਰਾਹੀਂ ਕਰਜਾ ਲੈ ਕੇ ਬੂਟਿਕ ਦਾ ਕੰਮ ਸ਼ੁਰੂ ਕੀਤਾ, ਜਿਸ ਨਾਲ ਨਾ ਸਿਰਫ ਉਹ ਆਪਣੇ ਪਰਿਵਾਰ ਦਾ ਪੋਸ਼ਣ ਕਰਨ ਵਿਚ ਚੰਗੀ ਤਰ੍ਹਾ ਸਫਲ ਹੋਈ, ਸਗੋ ਕਈ ਹੋਰ ਮਹਿਲਾਵਾਂ ਨੂੰ ਵੀ ਰੁਜਗਾਰ ਦਿੱਤਾ। ਮੁੱਖ ਮੰਤਰੀ ਨੇ ਸਵੈ ਰੁਜਗਾਰ ਅਪਣਾ ਕੇ ਖੁਸ਼ਹਾਲੀ ਦੇ ਰਾਹ 'ਤੇ ਚੱਲਣ ਵਾਲੀ ਮਹਿਲਾਵਾਂ ਤੇ ਪੁਰਸ਼ਾਂ ਦੀ ਹੋਰ ਲੋਕਾਂ ਨੂੰ ਵੀ ਉਨ੍ਹਾਂ ਤੋਂ ਪੇ੍ਰਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ 'ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਸਿੰਚਾਈ ਵਿਭਾਗ ਦੇ ਪ੍ਰਧਾਨ ਸਕੱਤਰ ਪੰਕਜ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਮੁੱਖ ਮੰਤਰੀ ਦੀ ਵਧੀਕ ਪ੍ਰਧਾਨ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ, ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ ਦੇ ਮਹਾਨਿਦੇਸ਼ਕ ਮਨਦੀਪ ਸਿੰਘ ਬਰਾੜ ਮੌਜਦ ਰਹੇ।