ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਚਾਲੂ ਕੀਤੀ ਗਈ ਭਲਾਈਕਾਰੀ ਯੋਜਨਾਵਾਂ ਨੁੰ ਬਦਸਤੂਰ ਜਾਰੀ ਰੱਖਿਆ ਜਾਵੇਗਾ ਅਤੇ ਕਾਰਜ ਵਿਚ ਪੂਰੀ ਪਾਰਦਰਸ਼ਿਤਾ ਵਰਤੀ ਜਾਵੇਗੀ।
ਮੁੱਖ ਮੰਤਰੀ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਮੁੱਖ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਪਹਿਲਾਂ ਕੀਤੇ ਗਏ ਸੀਐਮ ਐਲਾਨਾਂ ਨੂੰ ਤੈਅ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਨਸੰਵਾਦ ਅਤੇ ਸੀਐਮ ਵਿੰਡੋਂ 'ਤੇ ਆਈ ਸ਼ਿਕਾਇਤਾਂ ਦਾ ਪ੍ਰਾਥਮਿਕਤਾ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਵੱਖ-ਵੱਖ ਯੋਜਨਾਵਾਂ ਅਤੇ ਪਰਿਯੋਜਨਾਵਾਂ ਨੁੰ ਪੂਰਾ ਕਰਵਾਉਣ ਵਿਚ ਪੂਰੀ ਤਰ੍ਹਾ ਨਾਲ ਪਾਰਦਰਸ਼ਿਤਾ ਵਰਤਣ। ਰਾਜ ਸਰਕਾਰ ਦਾ ਪ੍ਰਮੁੱਖ ਟੀਚਾ ਅੰਤੋਂਦੇਯ ਦੀ ਭਾਵਨਾ ਨਾਲ ਕੰਮ ਕਰਦੇ ਹੋਏ ਸਮਾਜ ਦੇ ਗਰੀਬ ਤੋਂ ਗਰੀਬ ਵਿਅਕਤੀ ਤਕ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ ਪਹੁੰਚਾਉਣਾ ਹੈ।