ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਦੀਨ ਦਿਆਲ ਉਪਾਧਿਆਏ ਅੰਤੋਂਦੇਯ ਪਰਿਵਾਰ ਸੁਰੱਖਿਆ (ਦਿਆਲੂ) ਯੋਜਨਾ ਲਾਗੂ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ 1.80 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੇ ਮੈਂਬਰ ਦੀ ਅਚਾਨਕ ਮੌਤ ਹੋ ਜਾਣ 'ਤੇ ਇਕ ਲੱਖ ਤੋਂ 5 ਲੱਖ ਰੁਪਏ ਦੀ ਆਰਥਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਮੁੱਖ ਮੰਤਰੀ ਅੱਜ ਦਿਆਲੂ ਸਕੀਮ ਤਹਿਤ ਰਾਜ ਦੇ 2200 ਪਰਿਵਾਰਾਂ ਨੂੰ 108 ਕਰੋੜ ਰੁਪਏ ਦੀ ਰਕਮ ਜਾਰੀ ਕਰ ਰਹੇ ਸਨ। ਇਸ ਮੌਕੇ 'ਤੇ ਮੰਤਰੀ ੧ੇ ਪੀ ਦਲਾਲ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਗਰੀਬ ਪਰਿਵਾਰ ਦੇ 6 ਸਲਾ ਤੋਂ 60 ਸਾਲ ਤਕ ਦੀ ਉਮਰ ਦੇ ਮੈਂਬਰ ਦੀ ਅਚਾਨਕ ਦੁਰਘਟਨਾ ਹੋਣ 'ਤੇ ਮੌਤ ਜ 70 ਫੀਸਦੀ ਦਿਵਆਂਗ ਹੋ ਜਾਣ 'ਤੇ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਵਿਚ 6 ਤੋਂ 12 ਸਾਲ ਉਮਰ ਤਕ ਇਕ ਲੱਖ ਰੁਪਏ, 12 ਤੋਂ 18 ਸਾਲ ਉਮਰ ਤਕ 2 ਲੱਖ ਰੁਪਏ, 18 ਤੋਂ 25 ਸਾਲ ਉਮਰ ਤਕ 3 ਲੱਖ ਰੁਪਏ, 25 ਸਾਲ ਤੋਂ 45 ਸਾਲ ਉਮਰ ਤਕ 5 ਲੱਖ ਰੁਪਏ ਅਤੇ 45 ਤੋਂ 60 ਸਾਲ ਉਮਰ ਤਕ 3 ਲੱਖ ਰੁਪਏ ਦੀ ਆਰਥਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।ਇਸ ਲਾਭ ਵਿਚ 18 ਤੋਂ 40 ਸਾਲ ਉਮਰ ਵਰਗ ਵਿਚ ਪ੍ਰਧਾਨ ਮੰਤਰੀ ਜੀਵਨ ਰੋਤੀ ਬੀਮਾ ਯੋਜਨਾ ਤਹਿਤ ਮਿਲਣ ਵਾਲੀ 2 ਲੱਖ ਰੁਪਏ ਦੀ ਰਕਮ ਵੀ ਸ਼ਾਮਿਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤਕ 4327 ਲਾਭਕਾਰਾਂ ਦੇ ਬੈਂਕ ਖਾਤਿਆਂ ਵਿਚ 166 ਕਰੋੜ 23 ਲੱਖ ਰੁਪਏ ਦੀ ਰਕਮ ਸਿੱਧੇ ਪਾਈ ਗਈ ਹੈ। ਇਸ ਤਰ੍ਹਾ ਹੁਣ ਤਕ ਕੁੱਲ 7211 ਲਾਭਕਾਰਾਂ ਨੂੰ 274 ਕਰੋੜ 23 ਲੱਖ ਰੁਪਏ ਦੀ ਆਰਥਕ ਸਹਾਇਤਾ ਸਰਕਾਰ ਵੱਲੋਂ ਪ੍ਰਦਾਨ ਕੀਤੀ ਜਾ ਚੁੱਕੀ ਹੈ। ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ, ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਕਮਿਸ਼ਨਰ ਅਤੇ ਸਕੱਤਰ ਪੰਕਜ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਆਸ਼ਿਮਾ ਬਰਾੜ, ਮਹਾਨਿਦੇਸ਼ਕ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ ਮਨਦੀਪ ਸਿੰਘ ਬਰਾੜ, ਸਕੱਤਰ ਮਾਲ ਐਸ ਨਾਰਾਇਣ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।