Friday, November 22, 2024

Chandigarh

Kuljit Singh Randhawa ਨੇ Mld ਦੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ

March 14, 2024 01:35 PM
SehajTimes
ਜ਼ੀਰਕਪੁਰ : ਸ਼ਹਿਰ ਦਾ ਨਵਾਂ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਉਣ ਲਈ ਜ਼ੀਰਕਪੁਰ ਨਗਰ ਕੌਂਸਲ ਨੇ ਪਿੰਡ ਸਨੌਲੀ ਵਿੱਚ ਪਈ ਕਰੀਬ 4 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਜ਼ਮੀਨ ਸੀਵਰੇਜ ਬੋਰਡ ਨੂੰ ਸੌਂਪ ਦਿੱਤੀ ਹੈ। ਜਿਸ ਵਿੱਚ ਬੁੱਧਵਾਰ ਨੂੰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 60.49 ਕਰੋੜ ਰੁਪਏ ਦੀ ਲਾਗਤ ਨਾਲ 22.5 ਐਮਐਲਡੀ ਸਮਰੱਥਾ ਦੇ ਟਰੀਟਮੈਂਟ ਪਲਾਂਟ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜ਼ੀਰਕਪੁਰ ਸ਼ਹਿਰ ਦੀ ਆਬਾਦੀ ਤੇਜ਼ੀ ਨਾਲ ਵੱਧ ਰਹੀ ਹੈ, ਜੋ ਕਿ ਹੁਣ 6 ਲੱਖ ਦੇ ਕਰੀਬ ਪਹੁੰਚ ਚੁੱਕੀ ਹੈ, ਜਿਸ ਕਾਰਨ ਸਿੰਘਪੁਰਾ ਵਿੱਚ 17.5 ਐਮਐਲਡੀ ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ’ਤੇ ਭਾਰ ਵੱਧ ਰਿਹਾ ਸੀ ਅਤੇ ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ।ਇਸ ਨਵੇਂ ਐਸਟੀਪੀ ਦਾ ਲਾਭ ਸ਼ਹਿਰ ਦੀ ਅੱਧੀ ਆਬਾਦੀ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਨਵਾਂ ਐਸਟੀਪੀ ਐਸਬੀਆਰ (ਆਕਸੀਜਨ ਸਿਸਟਮ) ਸਿਸਟਮ ’ਤੇ ਚੱਲੇਗਾ। ਨਾਈਟ੍ਰੋਜਨ ਨੂੰ ਖਤਮ ਕਰਕੇ, ਇਸ ਟ੍ਰੀਟਿਡ ਪਾਣੀ ਨੂੰ ਖੇਤਾਂ ਦੀ ਸਿੰਚਾਈ ਲਈ ਵੀ ਵਰਤਿਆ ਜਾ ਸਕਦਾ ਹੈ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਏਅਰਪੋਰਟ ਰੋਡ 'ਤੇ ਨਵੇਂ ਵਿਕਸਤ ਹੋ ਰਹੇ ਖੇਤਰ ਲਈ ਪਿੰਡ ਸ਼ਤਾਬਗੜ੍ਹ ਨੇੜੇ ਇੱਕ ਹੋਰ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਇਆ ਜਾਣਾ ਹੈ।  ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਖੇਤਰ ਵਿੱਚ ਕੰਮ ਕਰ ਰਹੀ ਹੈ। ਅਸੀਂ ਨੌਜਵਾਨਾਂ ਨੂੰ 43 ਹਜ਼ਾਰ ਨੌਕਰੀਆਂ ਦਿੱਤੀਆਂ, 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦਿੱਤੀ, ਬੱਚਿਆਂ ਨੂੰ ਵਧੀਆ ਸਿੱਖਿਆ ਦੇਣ ਲਈ ਸਕੂਲਾਂ ਦੀ ਹਾਲਤ ਸੁਧਾਰੀ, ਉੱਘੇ ਸਕੂਲ ਬਣਾਏ, ਲੋਕਾਂ ਦੀ ਸਿਹਤ 'ਤੇ ਧਿਆਨ ਕੇਂਦਰਤ ਕਰਦੇ ਹੋਏ ਆਮ ਆਦਮੀ ਕਲੀਨਿਕ ਬਣਾਏ ਅਤੇ ਹਰ ਤਰ੍ਹਾਂ ਦੇ ਲੋਕ ਭਲਾਈ ਦੇ ਕੰਮਾਂ ਵਿੱਚ ਲੱਗੇ ਹੋਏ ਹਨ।  ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੀਅਤ ਦੀ ਘਾਟ ਸੀ ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪਛੜ ਗਿਆ ਸੀ। ਰੰਧਾਵਾ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦਾ ਪੰਜਾਬ ਵਿਰੋਧੀ ਚਿਹਰਾ ਉਜਾਗਰ ਕਰ ਰਹੀ ਹੈ। ਇਸ ਮੌਕੇ ਸੀਵਰੇਜ਼ ਬੋਰਡ ਦੇ ਅਧਿਕਾਰੀ, ਨਗਰ ਕੌਂਸਲ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਅਹੁਦੇਦਾਰ, ਵਲੰਟੀਅਰ ਅਤੇ ਸਥਾਨਕ ਵਸ਼ਨਿਕ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ