ਭਾਜਪਾ ਆਗੂ ਵਿਨੋਦ ਗੁਪਤਾ ਤੇ ਹੋਰ ਗੱਲਬਾਤ ਕਰਦੇ ਹੋਏ
ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੀ ਹੋਈ ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਪੰਜਾਬ ਵਿੱਚ ਲਗਾਤਾਰ ਬਿਗੜ ਰਹੀ ਕਾਨੂੰਨ ਵਿਵਸਥਾ ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੇ ਸਰਕਾਰ ਦੇ ਰਾਜ ਦੌਰਾਨ ਨਸ਼ਾ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਭਾਜਪਾ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਸੁਨਾਮ ਵਿੱਚ ਦਿਨ ਦਿਹਾੜੇ ਹਥਿਆਰਾਂ ਦੀ ਨੋਕ ਤੇ ਦੁਕਾਨਦਾਰਾਂ ਤੋਂ ਲੁੱਟ ਖੋਹ ਕੀਤੀ ਜਾ ਰਹੀ ਹੈ, ਸ਼ਹਿਰੀਆਂ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਪੰਰਤੂ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਗੈਂਗਸਟਰਾਂ ਦੇ ਹੋਂਸਲੇ ਪਹਿਲਾਂ ਨਾਲੋਂ ਬੁਲੰਦ ਹੋ ਗਏ ਹਨ ਇੰਜ਼ ਪ੍ਰਤੀਤ ਹੋ ਰਿਹਾ ਹੈ ਜਿਵੇਂ ਪੰਜਾਬ ਵਿੱਚ ਸਰਕਾਰ ਨਾਮ ਦੀ ਚੀਜ਼ ਨਾ ਹੋਵੇ, ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਤੇ ਭਗਵੰਤ ਸਿੰਘ ਮਾਨ ਸਰਕਾਰ ਦਾ ਦਬਦਬਾ ਖਤਮ ਹੋ ਗਿਆ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਸਤਾ ਸੰਭਾਲਣ ਮੌਕੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਾ ਅਤੇ ਲੁੱਟਾਂ ਖੋਹਾਂ ਬੰਦ ਕਰ ਦਿੱਤੀਆਂ ਜਾਣਗੀਆਂ ਲੇਕਿਨ ਹਾਲ ਜਿਉਂ ਦੀ ਤਿਉਂ ਬਣਿਆ ਹੋਇਆ ਹੈ। ਨਸ਼ਿਆਂ ਦੇ ਕਾਲੇ ਕਾਰੋਬਾਰ ਦਾ ਧੰਦਾ ਬੇਖੌਫ਼ ਚੱਲ ਰਿਹਾ ਹੈ। ਭਾਜਪਾ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਵੱਡਾ ਫਰਕ ਹੈ ਜੋ ਕਹਿੰਦੇ ਸੀ ਉਹ ਕੀਤਾ ਨਹੀਂ ਹੈ , ਹੱਕੀ ਅਤੇ ਜਾਇਜ ਮੰਗਾਂ ਲਈ ਹਰ ਵਰਗ ਸੜਕਾਂ ਤੇ ਸੰਘਰਸ਼ ਕਰਨ ਲਈ ਤੁਰਿਆ ਫਿਰਦਾ। ਕੇਂਦਰ ਸਰਕਾਰ ਨੂੰ ਭੰਡਣਾ ਇੰਨਾਂ ਦਾ ਇੱਕੋ ਇੱਕ ਮਕਸਦ ਹੈ। ਇਸ ਮੌਕੇ ਓ ਬੀ ਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ, ਸਾਬਕਾ ਜਿਲਾ ਪ੍ਰਧਾਨ ਲਾਜਪਤ ਗਰਗ, ਦੀਵਾਨ ਗੋਇਲ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਯੋਗੇਸ਼ ਗਰਗ , ਸਾਬਕਾ ਕੌਂਸਲਰ ਲਛਮਣ ਰੈਗਰ , ਰਾਕੇਸ਼ ਟੋਨੀ ਆਦਿ ਹਾਜ਼ਰ ਸਨ।