Friday, November 22, 2024

Chandigarh

ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ

March 14, 2024 04:40 PM
SehajTimes

ਮੋਹਾਲੀ : ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾਂ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸੰਬੰਧ ਵਿੱਚ ਗੱਲ ਕਰਦਿਆਂ ਸ਼੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਕਿਹਾ ਕਿ ਸਕੂਲ ਪ੍ਰਸ਼ਾਸ਼ਨ ਦੁਆਰਾ ਸਕੂਲੀ ਵਾਹਨਾਂ ਦੀ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਲਾਜ਼ਮੀ ਹੈ। ਇਸ ਮੰਤਵ ਤਹਿਤ ਟੀਮ ਦੁਆਰਾ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇੰਸਪੈਕਸ਼ਨ ਟੀਮ ਵਿੱਚੋਂ ਨਵਪ੍ਰੀਤ ਕੌਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਜਨਕ ਰਾਜ (ਇੰਚਾਰਜ ਟਰ੍ਰੈਫਿਕ ਐਜੂਕੇਸ਼ਨ), ਅਤੇ ਸਿਖਿੱਆ ਵਿਭਾਗ ਦੁਆਰਾ  ਗੁਰਕੁਲ ਵਰਲਡ ਸਕੂਲ, ਸੈਕਟਰ 69, ਮੋਹਾਲੀ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਗੁਰਕੁਲ ਵਰਲਡ ਸਕੂਲ, ਦੀਆਂ 8 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 4 ਬੱਸਾਂ ਦੇ ਚਲਾਨ ਵੀ ਕੀਤੇ ਗਏ, ਇਸ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਸੰਬੰਧੀ ਬੱਸਾਂ ਦੇ ਡਰਾਇਵਰਾਂ ਅਤੇ ਲੇਡੀ ਅਟੈਂਡੈਟ ਨੂੰ ਜਾਣੂੰ ਕਰਵਾਇਆ ਗਿਆ ਅਤੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਰੂਲਜ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਵੱਲੋਂ ਦੱਸਿਆ ਗਿਆ ਕਿ ਇਹ ਚੈਕਿੰਗ ਲਗਾਤਾਰ ਕੀਤੀ ਜਾਵੇਗੀ ਸੋ ਸਕੂਲ ਪ੍ਰਬੰਧਕਾਂ ਦੁਆਰਾ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਦੀ ਪੂਰਨ ਤੌਰ ਤੇ ਪਾਲਣਾ ਕੀਤੀ ਜਾਵੇ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ