Friday, November 22, 2024

Chandigarh

30,000 ਰੁਪਏ ਰਿਸ਼ਵਤ ਲੈਂਦਾ ਮੁਨਸ਼ੀ ਕਾਬੂ

March 14, 2024 06:48 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ ਨੂੰ ਪਿੰਡ ਮੱਲ੍ਹਣ, ਤਹਿਸੀਲ ਗਿੱਦੜਬਾਹਾ ਦੇ ਵਸਨੀਕ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁੱਖ ਮੁਨਸ਼ੀ ਅਤੇ ਉਕਤ ਥਾਣੇ ਵਿੱਚ ਹੀ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਬਾਰੇ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਸ਼ਾਮਲ ਉਸਦੇ ਦੋਸਤ ਦੀ ਮੱਦਦ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਸ੍ਰੀ ਮੁਕਤਸਰ ਸਾਹਿਬ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਥਾਣੇ ਦੇ ਮੁੱਖ ਮੁਨਸ਼ੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਹਿ-ਮੁਲਜ਼ਮ ਏ.ਐਸ.ਆਈ. ਮਨਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਥਾਣੇ ਦੇ ਐਸ.ਐਚ.ਓ. ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾਵੇਗੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ