Thursday, September 19, 2024

Malwa

ਕਿਲ੍ਹਾ ਮੁਬਾਰਕ ਵਿਖੇ ਸਰਦ ਖਾਨਾ ਦੀ ਪੁਨਰ ਸੁਰਜੀਤੀ ਦੇ ਕੰਮ ਦਾ ਰੱਖਿਆ ਨੀਂਹ ਪੱਥਰ

March 15, 2024 10:55 AM
Daljinder Singh Pappi
ਦਰਬਾਰ ਹਾਲ, ਮੇਨ ਗੇਟ ਤੇ ਰਨਬਾਸ ਦੀ ਲਾਈਟਿੰਗ ਦਾ ਵੀ ਕੀਤਾ ਉਦਘਾਟਨ
 
ਕਿਹਾ, ਸੂਬੇ ਨੂੰ ਸੈਰ ਸਪਾਟੇ ਦਾ ਕੇਂਦਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸਰਕਾਰ ਯਤਨਸ਼ੀਲ 
 
ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬਾ ਸੈਰ ਸਪਾਟੇ ਦੇ ਕੇਂਦਰ ਪਖੋਂ ਅਣਗੌਲਿਆ ਰਿਹਾ
 
ਪਟਿਆਲਾ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਲ੍ਹਾ ਮੁਬਾਰਕ ਵਿਖੇ ਸਰਦ ਖਾਨਾ ਦੀ ਸਾਂਭ ਸੰਭਾਲ ਤੇ ਪੁਨਰ ਸੁਰਜੀਤੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਅਤੇ ਦਰਬਾਰ ਹਾਲ ਦੀ ਲਾਈਟਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾ ਬਲਬੀਰ ਸਿੰਘ ਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਰਦ ਖਾਨਾ ਦੀ ਪੁਨਰ ਸੁਰਜੀਤੀ 'ਤੇ 8 ਕਰੋੜ 15 ਲੱਖ ਰੁਪਏ ਦਾ ਖਰਚ ਆਵੇਗਾ, ਜਿਸ ਵਿੱਚ 1300 ਵਰਗ ਮੀਟਰ ਦੇ ਖੇਤਰ ਦੀ ਰੀਸਟੋਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੀਬ 8 ਕਰੋੜ ਰੁਪਏ ਨਾਲ ਕਿਲ੍ਹਾ ਮੁਬਾਰਕ ਦੀ ਲਾਈਟਿੰਗ ਕੀਤੀ ਗਈ ਹੈ, ਜਿਸ ਵਿੱਚ ਦਰਬਾਰ ਹਾਲ, ਕਿਲ੍ਹੇ ਦਾ ਮੁੱਖ ਗੇਟ, ਕਿਲ੍ਹਾ ਅੰਦਰੂਨ ਤੇ ਰਨਬਾਸ ਦੇ ਸਾਹਮਣੇ ਦੇ ਹਿੱਸੇ ਦੀ ਲਾਈਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਇਮਾਰਤ ਦੀ ਫਸਾਡ ਲਾਈਟਿੰਗ ਦਾ ਮਕਸਦ ਦੁਨੀਆਂ ਭਰ ਤੋਂ ਆਉਣ ਵਾਲੇ ਸੈਲਾਨੀਆਂ ਲਈ ਇਸ ਨੂੰ ਆਕਰਸ਼ਣ ਦਾ ਕੇਂਦਰ ਬਣਾਉਣਾ ਹੈ।
ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸੈਰ ਸਪਾਟਾ ਸਨਅਤ ਪ੍ਰਤੀ ਉਦਾਸੀਨਤਾ ਭਰੀ ਨੀਤੀ ਕਾਰਨ ਇਸ ਖੇਤਰ ਵਿੱਚ ਕੰਮ ਨਹੀਂ ਹੋਇਆ, ਜਿਸ ਕਾਰਨ ਜਿਥੇ ਸੂਬੇ ਨੂੰ ਇਸ ਸਨਅਤ ਤੋਂ ਹੋਣ ਵਾਲੀ ਆਮਦਨ ਦਾ ਨੁਕਸਾਨ ਹੋਇਆ ਹੈ, ਉਥੇ ਹੀ ਅਸੀਂ ਆਪਣੀਆਂ ਵਿਰਾਸਤੀ ਇਮਾਰਤਾਂ ਦੀ ਸੰਭਾਲ ਵੀ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਸੈਰ ਸਪਾਟਾ ਸਨਅਤ ਨੂੰ ਵਿਕਸਤ ਕਰਨ ਲਈ ਪਹਿਲੇ ਦਿਨ ਤੋਂ ਹੀ ਕੰਮ ਕੀਤਾ ਗਿਆ ਹੈ ਤੇ ਪਹਿਲੀ ਵਾਰ ਸੂਬੇ ਅੰਦਰ ਟੂਰਿਜ਼ਮ ਸਮਿੱਟ ਵੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2024-25 ਦੇ ਬਜਟ ਵਿੱਚ 166 ਕਰੋੜ ਰੁਪਏ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਲਈ ਰੱਖੇ ਗਏ ਹਨ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਨਮੋਲ ਗਗਨ ਮਾਨ ਵਲੋ ਪਟਿਆਲਾ ਦੇ ਕਿਲਾ ਮੁਬਾਰਕ ਵਿਖੇ ਨਵੇਂ ਪ੍ਰਾਜੈਕਟ ਦੀ ਸ਼ੁਰੂਆਤ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਸੈਰ ਸਪਾਟਾ ਸਨਅਤ ਨੂੰ ਵਧਾਵਾ ਦੇਣ ਲਈ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬਾ ਸਰਕਾਰ ਸਾਡੀ ਅਮੀਰ ਵਿਰਾਸਤ ਨੂੰ ਸੰਭਾਲਣ ਤੇ ਪ੍ਰਚਾਰਨ ਦੇ ਖੇਤਰ ਵੱਲ ਲਗਾਤਾਰ ਕੰਮ ਕਰ ਰਹੀ ਹੈ।
 
ਡੱਬੀ ਲਈ ਪ੍ਰਸਤਾਵਿਤ
ਸਰਦ ਖਾਨਾ ਉਸ ਸਮੇਂ ਏਅਰ ਕੰਡੀਸ਼ਨਰ ਚੈਂਬਰ ਵਜੋਂ ਕੰਮ ਕਰਦਾ ਸੀ। ਪਾਣੀ ਨੂੰ ਨਾਲ ਲੱਗਦੇ ਖੂਹ ਤੋਂ ਵੱਡੀਆਂ ਪੁੱਲੀਆਂ ਰਾਹੀ ਖਿੱਚਿਆ ਜਾਂਦਾ ਸੀ। ਇਸ ਅੰਦਰ ਇਕ ਡੂੰਘਾ ਖੂਹ ਸੁਰੰਗ ਵਜੋਂ ਕੰਮ ਕਰਦਾ ਹੈ ਜੋ ਕਿ ਜ਼ਮੀਨੀ ਮੰਜ਼ਿਲ ਦੇ ਕਮਰਿਆਂ ਅਤੇ ਬੇਸਮੈਂਟਾਂ ਵਿੱਚ ਠੰਡੀ ਹਵਾ ਲਿਆਉਦਾ ਹੈ। ਸਮਾਰੋਹ ਦੌਰਾਨ ਡਾਇਰੈਕਟਰ ਨੀਰੂ ਕਟਿਆਲ, ਕਰਨਲ ਜੇਵੀ, ਵਧੀਕ ਡਾਇਰੈਕਟਰ ਰਾਕੇਸ਼ ਕੁਮਾਰ, ਜੁਆਇੰਟ ਡਾਇਰੈਕਟਰ ਦਮਪ੍ਰੀਤ ਸਿੰਘ ਵਾਲੀਆ, ਐਸ.ਈ ਭੁਪਿੰਦਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ