ਫਤਹਿਗੜ੍ਹ ਸਾਹਿਬ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਰੀਅਰ ਦੀ ਤਿਆਰੀ ਕਰਨ ਅਤੇ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਰੁਜ਼ਗਾਰ ਪ੍ਰਾਪਤ ਕਰਨ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਕੰਮ ਕਰ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਡੋਲਫਿਨ ਕਾਲਜ, ਚੁੰਨੀ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪੈਰਾ-ਮੈਡੀਕਲ ਦੇ 50 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ। ਜਿਸ ਵਿੱਚ ਪ੍ਰਾਰਥੀਆਂ ਨੂੰ ਪੈਰਾ-ਮੈਡੀਕਲ ਦੀ ਪੜ੍ਹਾਈ ਦੇ ਨਾਲ-ਨਾਲ ਕਰੀਅਰ ਦੇ ਮੌਕਿਆਂ ਅਤੇ ਸਵੈ-ਰੋਜ਼ਗਾਰ ਸਬੰਧੀ ਜਾਣਕਾਰੀ ਅਤੇ ਜਿਲ੍ਹਾ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਅਤੇ ਟਾਈਮ ਮੈਂਨੇਜਮੈਂਟ ਅਤੇ ਪੜ੍ਹਾਈ ਦੇ ਨਾਲ ਹੋਰ ਵੱਖ-ਵੱਖ ਗਤੀਵਿਧੀਆਂ ਲਈ ਸਮੇਂ ਦਾ ਸਹੀ ਉਪਯੋਗ ਕਰਨ ਬਾਰੇ ਵੀ ਟਿਪਸ ਦਿੱਤੇ ਗਏ।
ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 07 ਮਾਰਚ ਨੂੰ 4 ਨੂੰ ਆਈ. ਟੀ. ਆਈ ਬਸੀ ਪਠਾਣਾ ਅਤੇ ਮਿਤੀ : 11 ਮਾਰਚ ਨੂੰ ਮੇਹਰ ਬਾਬਾ ਚੈਰੀਟੇਬਲ ਟਰੱਸਟ ਬੱਸੀ ਪਠਾਣਾ ਵਿਖੇ ਸਵੈ ਰੋਜ਼ਗਾਰ ਅਵੇਅਰਨੈਂਸ ਕੈਂਪ ਆਯੋਜਿਤ ਕੀਤਾ ਗਿਆ ਸੀ ਜਿਸ ਵਿੱਚ ਲੀਡ ਬੈਂਕ, ਐਸ. ਸੀ. ਐਫ. ਸੀ(ਅ/ਜ), ਬੀ. ਸੀ. ਕਾਰਪੋਰੇਸ਼ਨ ਅਤੇ ਜਿਲ੍ਹਾ ਉਦਯੋਗ ਕੇਂਦਰ ਸ਼ਾਮਲ ਸਨ। ਇਸ ਵਿੱਚ ਰੋਜ਼ਗਾਰ ਅਫਸਰ ਵਲੋਂ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ,ਪੜ੍ਹਾਈ ਦੇ ਨਾਲ-ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਬਾਰੇ ਪ੍ਰਾਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ। ਕਮਿਊਨੀਕੇਸ਼ਨ ਸਕਿੱਲ ਅਤੇ ਵੱਖ-ਵੱਖ ਪ੍ਰਕਾਰ ਦੇ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਾਰਥੀਆਂ ਨੂੰ
WWW.PGRKAM.COM ਤੇ ਰਜਿਸਟਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਧੇਰੇ ਨੌਕਰੀਆਂ ਦੀ ਜਾਣਕਾਰੀ ਲਈ ਟੈਲੀਗ੍ਰਾਮ ਚੈਨਲ ਡੀਬੀਈਈ ਫਤਹਿਗੜ੍ਹ ਸਾਹਿਬ ਜੁਆਇਨ ਕਰਨ ਲਈ ਕਿਹਾ ਤਾਂ ਜ਼ੋ ਉਮੀਦਵਾਰਾਂ ਨੂੰ ਸਮੇਂ ਤੇ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦੀ ਜਾਣਕਾਰੀ ਮਿਲ ਸਕੇ। ਰੋਜ਼ਗਾਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲੈਣ ਲਈ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰਬਰ 99156-82436 ਤੇ ਸੰਪਰਕ ਕਰਨ ਲਈ ਕਿਹਾ ਗਿਆ।