ਪਟਿਆਲਾ : ਪਟਿਆਲਾ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਦੀ ਟਿਕਟ ਮਿਲਣ ਤੇ ਆਪ ਪਾਰਟੀ ਪਟਿਆਲਾ ਰੂਲਰ ਦੇ ਐਸ.ਸੀ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਕੌਂਸਲਰ ਗਿਆਨ ਚੰਦ ਅਤੇ ਉਹਨਾਂ ਦੀ ਟੀਮ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗਿਆਨ ਚੰਦ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪੰਜਾਬ ਵਾਸੀ ਖੁਸ਼ ਹਨ। ਜਿਸ ਕਰਕੇ ਡਾ.ਬਲਬੀਰ ਸਿੰਘ ਅਗਾਮੀ ਲੋਕ ਸਭਾ ਚੋਣਾਂ ਵਿੱਚ ਪਟਿਆਲਾ ਹਲਕੇ ਤੋਂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਸਿਹਤ ਮੰਤਰੀ ਨੇ ਆਏ ਹੋਏ ਸਾਰੇ ਹੀ ਆਗੂਆਂ ਦਾ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਰੇ ਹੀ ਪਾਰਟੀ ਮੈਂਬਰ ਉਨਾਂ ਲਈ ਇਕ ਪਰਿਵਾਰ ਦੀ ਤਰ੍ਹਾਂ ਹਨ। ਉਹਨਾਂ ਨੇ ਸਮੂੰਹ ਅਗੁਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਲਈ ਡੱਟ ਜਾਣ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ।