ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ, 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾ-2024 ਦੇ ਮੱਦੇਨਜ਼ਰ ਜਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ/ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸਮੁੱਚੇ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਪਾਸੋਂ ਮਿਤੀ 22 ਮਾਰਚ ਸ਼ਾਮ 5.00 ਵਜੇ ਤੱਕ ਅਸਲੇ ਨੂੰ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਅਣ ਸੁਖਾਵੀਂ ਘਟਨਾਂ ਨਾ ਵਾਪਰੇ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਲਾਇਸੰਸੀ ਅਸਲਾ ਧਾਰਕ ਆਪਣਾ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ ਹਰ ਹਾਲਤ ਵਿੱਚ 22 ਮਾਰਚ ਸ਼ਾਮ 5:00 ਵਜੇ ਤੱਕ ਜਮ੍ਹਾਂ ਕਰਵਾਉਣਗੇ।