Friday, November 22, 2024
BREAKING NEWS
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀ

Chandigarh

ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸੁਲ ਆਦਿ ਨੂੰ ਚੁੱਕਣ ਤੇ ਪਾਬੰਦੀ 

March 18, 2024 12:12 PM
SehajTimes
ਮੋਹਾਲੀ :  ਲੋਕ ਸਭਾ ਚੋਣਾਂ-2024 ਪੰਜਾਬ ਰਾਜ ਵਿੱਚ ਮਿਤੀ 01/06/2024 ਨੂੰ ਹੋਣੀਆਂ ਨਿਯਤ ਹੋਈਆ ਹਨ ਅਤੇ ਇਨ੍ਹਾਂ ਵੋਟਾ ਦੀ ਗਿਣਤੀ ਮਿਤੀ 04/06/2024 ਨੂੰ ਹੋਣੀ ਹੈ। ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ, ਚੋਣਾਂ ਦੀ ਪ੍ਰੀਕਿਰਿਆ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ, ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸੁਲ ਆਦਿ ਸ਼ਾਮਲ ਹਨ ਨੂੰ ਚੁੱਕਣ ਤੇ ਪਾਬੰਦੀ ਅਤੇ ਅਸਲਾ ਧਾਰਕਾ ਦਾ ਅਸਲਾ ਜਮ੍ਹਾਂ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ. ਨੇ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਕੋਈ ਵੀ ਵਿਅਕਤੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸੁਲ ਆਦਿ ਸ਼ਾਮਲ ਹਨ, ਨੂੰ ਨਾਲ਼ ਲੈ ਕੇ ਚੱਲਣ ਤੇ ਪਾਬੰਦੀ ਲਗਾ ਦਿਤੀ ਹੈ ਅਤੇ ਅਸਲਾ ਧਾਰਕ ਜਿਨ੍ਹਾਂ ਨੇ ਹਾਲੇ ਤੱਕ ਵੀ ਆਪਣਾ ਅਸਲਾ ਨੇੜੇ ਦੇ ਪੁਲਿਸ ਸਟੇਸ਼ਨਾਂ ਅਤੇ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾਂ ਨਹੀਂ ਕਰਵਾਇਆ, ਉਹ ਆਪਣਾ ਅਸਲਾ ਤੁਰੰਤ ਜਮ੍ਹਾਂ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ। ਅਸਲਾ ਡੀਲਰ ਅਸਲਾ ਧਾਰਕਾ ਦਾ ਅਸਲਾ ਆਪਣੇ ਪਾਸ ਜਮ੍ਹਾਂ ਕਰਵਾਉਣ ਲਈ ਅਸਲਾ ਐਕਟ ਦੀ ਧਾਰਾਵਾਂ ਤਹਿਤ ਲੋੜ ਅਨੁਸਾਰ ਜਗ੍ਹਾ ਦਾ ਪ੍ਰਬੰਧ ਕਰਨਗੇ। ਇਹ ਹੁਕਮ ਮਿਤੀ 16/03/2024 ਤੋਂ ਮਿਤੀ 05/06/2024 ਤੱਕ ਜ਼ਿਲ੍ਹੇ ਵਿੱਚ ਲਾਗੂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ਼, ਬਾਵਰਦੀ ਪੁਲਿਸ ਕਰਮਚਾਰੀਆ, ਧਾਰਮਿਕ ਤੌਰ ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਵਾਲਿਆ, ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਵਿਅਕਤੀਆ, ਕਰੰਸੀ ਲੈ ਕੇ ਜਾਣ ਵਾਲੇ ਵਹੀਕਲਾਂ ਨਾਲ ਜਾਣ ਵਾਲੇ ਗਾਰਡਾਂ ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਚੋਣ ਕਮਿਸ਼ਨ ਆਫ ਇੰਡੀਆ ਦੇ ਹੁਕਮਾਂ ਅਨੁਸਾਰ ਨੈਸ਼ਨਲ ਰਾਈਫ਼ਲ ਫੈਡਰੇਸ਼ਨ ਆਫ਼ ਇੰਡੀਆ ਨੂੰ ਵੀ ਇਸ ਤੋਂ ਛੋਟ ਹੋਵੇਗੀ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਤੇ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ