ਮਾਲੇਰਕੋਟਲਾ : ਉਪ ਮੰਡਲ ਮੈਜਿਸਟਰੇਟ ਕਮ ਸਹਾਇਕ ਰਿਟਰਨਿੰਗ ਅਫ਼ਸਰ,ਲੋਕ ਸਭਾ,ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ਨੇ ਆਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਜ਼ਰ ਬਣਾਈਆਂ ਗਈਆਂ ਵੱਖ ਵੱਖ ਟੀਮਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਪੱਖਪਾਤ ਤੋਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਕਰਵਾਈਆ ਜਾਣ ਨੂੰ ਯਕੀਨੀ ਬਣਾਉਣ ਲਈ ਵੱਖ ਵੱਖ ਟੀਮਾਂ ਦੇ ਨੁਮਾਇੰਦੇ ਸਾਂਝੇ ਉਪਰਾਲੇ ਕਰਨ ਉਨ੍ਹਾਂ ਕਿਹਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕਰਵਾਇਆ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਜੇਕਰ ਜ਼ਿਲ੍ਹੇ ਵਿਚ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਸਾਰੀਆਂ ਹੀ ਟੀਮਾਂ ਨੂੰ ਚੋਣ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਸੁਨੇਹਾ ਦਿੱਤਾ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਸ੍ਰੀਮਤੀ ਅਪਰਨਾ ਐਮ.ਬੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਡਿਜੀਟਲ ਐਪਸ ਜਿਵੇਂ ਕਿ ਸੀ-ਵਿਜਲ, ਈ.ਐਸ.ਐਮ.ਐਸ. ਆਦਿ ਤਿਆਰ ਕੀਤੀਆਂ ਗਈਆ ਹਨ। ਇੰਨ੍ਹਾਂ ਐਪਸ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆ ਸਹਾਇਕ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਕੋਈ ਵੀ ਨਾਗਰਿਕ ਚੋਣ ਜ਼ਾਬਤੇ ਦੀ ਉਲੰਘਣਾ ਅਤੇ ਚੌਣਾਂ ਸੰਬੰਧੀ ਕੋਈ ਵੀ ਸ਼ਿਕਾਇਤ ਸੀ-ਵਿਜ਼ਲ ਐਪ, ਟੋਲ ਫ੍ਰੀ ਹੈਲਪਲਾਈਨ ਅਤੇ ਪੋਰਟਲ ‘ਤੇ ਦਰਜ ਕਰਵਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟੋਲ ਫਰੀ ਨੰਬਰ 1800-180- 3469, ਐਨ ਵੀ ਐਸ ਪੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਸਮੇਤ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਆਪਣੀ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।