ਸੰਦੌੜ : ਇਤਿਹਾਸਕ ਪਿੰਡ ਕੁਠਾਲਾ ਵਿਖੇ ਹਰ ਮਹੀਨੇ ਦੀ ਤਰਾਂ ਇਸ ਵਾਰ ਵੀ ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਤੀਜੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਧਾ ਸਿੰਘ ਜੀ ਅਤੇ ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਤਪ ਅਸਥਾਨ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਚਾਨਣੀ ਦਸਮੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਰੇ ਪ੍ਰੋਗਰਾਮ ਦੀ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਖ਼ਾਲਸਾ ਅਤੇ ਖਾਜਾਨਚੀ ਫੌਜ਼ੀ ਗੋਬਿੰਦ ਸਿੰਘ ਨੇ ਪ੍ਰੈਸ ਨਾਲ ਸਾਂਝੀ ਕੀਤੀ ਤੇ ਕਿਹਾ ਕਿ ਗੁਰੂ ਸਾਹਿਬ ਜੀ ਵੱਲੋਂ ਪੁਰਾਤਨ ਹੱਥ ਲਿਖਤ ਬੀੜ ਦਮਦਮਾ ਸਹਿਬ ਵਾਲੀ ਜੋ ਕਿ ਗੁਰੂ ਸਾਹਿਬ ਜੀ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਤੋਂ ਦਮਦਮਾ ਸਾਹਿਬ ਵਿਖੇ ਲਿਖਵਾਏ ਸਨ। ਉਹ ਖਜ਼ਾਨਾ ਏਸੇ ਅਸਥਾਨਾਂ ਤੇ ਸੁਸ਼ੋਭਿਤ ਹੈ ਜਿਸ ਨੂੰ ਹਰੇਕ ਮਹੀਨੇ ਦੀ ਚਾਨਣੀ ਦਸਮੀਂ ਵਾਲੇ ਦਿਨ ਗੁਰੁਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸਾਹਿਬ ਗਿਆਨੀ ਗਗਨਦੀਪ ਸਿੰਘ ਜੀ ਵੱਲੋਂ ਪ੍ਰਕਾਸ਼ ਕਰਕੇ ਸਵੇਰੇ 4 ਵਜੇ ਤੋਂ ਸ਼ਾਮ 6 ਵਜੇ ਤੱਕ ਦਰਸ਼ਨ ਕਰਵਾਏ ਜਾਣਗੇ। ਇਸ ਦਿਹਾੜੇ ਨੂੰ ਸਮਰਪਿਤ ਸ਼ਰਧਾਵਾਨ ਸੰਗਤਾਂ ਵੱਲੋਂ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਤੇ ਇਸ ਅਸਥਾਨਾਂ ਤੇ ਆਰੰਭ ਸ੍ਰੀ ਸਹਿਜ ਪਾਠਾਂ ਦੇ ਤੇ ਸ੍ਰੀ ਆਖੰਡ ਪਾਠਾਂ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ। ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀਆਂ ਵੀ ਕੀਤੀਆਂ ਜਾਣਗੀਆਂ। ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਇਸ ਅਸਥਾਨ ਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਜੋ ਪੁਰਾਤਨ ਅੰਗੀਠਾ ਸਾਹਿਬ ਸੁਸ਼ੋਭਿਤ ਹਨ ਉਸ ਦੀ ਇਮਾਰਤ ਨੂੰ ਨਵੀਂ ਦਿੱਖ ਦੇਣ ਲਈ ਇਮਾਰਤ ਦਾ ਨਿਰਮਾਣ ਚੱਲ ਰਿਹਾ ਹੈ ਜਿਸ ਵਿੱਚ ਸੰਗਤਾਂ ਵਧ ਚੜਕੇ ਹਰ ਤਰਾਂ ਦਾ ਸਹਿਯੋਗ ਦੇ ਰਹੀਆਂ ਹਨ ਤੇ ਸਹਿਯੋਗ ਦੇ ਸਕਦੀਆਂ ਹਨ। ਤੇ ਆਪਣਾ ਜੀਵਨ ਸਫ਼ਲਾ ਕਰ ਸਕਦੀਆਂ ਹਨ।