Saturday, April 12, 2025

Chandigarh

ਨਵੀਂ ਆਬਕਾਰੀ ਨੀਤੀ ਦੇ ਚਲਦੇ 236 ਲਾਇਸੈਂਸਾਂ ਦੀ ਖਰੀਦ ਲਈ 34000 ਤੋਂ ਵੱਧ ਅਪਲਾਈ

March 19, 2024 03:35 PM
SehajTimes

ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਗਈ ਨਵੀਂ ਆਬਕਾਰੀ ਨੀਤੀ ਨੂੰ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨੀਤੀ ਤਹਿਤ ਸੂਬੇ ਵਿੱਚ ਸ਼ਰਾਬ ਦੇ 236 ਲਾਇਸੈਂਸਾਂ ਦੀ ਖਰੀਦ ਲਈ 34 ਹਜ਼ਾਰ ਤੋਂ ਵੱਧ ਲੋਕਾਂ ਨੇ ਅਪਲਾਈ ਕੀਤਾ ਹੈ। ਇਸ ਤਰ੍ਹਾਂ ਇੱਕ ਲਾਇਸੈਂਸ ਲਈ 145 ਦੇ ਕਰੀਬ ਲੋਕਾਂ ਨੇ ਅਪਲਾਈ ਕੀਤਾ ਹੈ। ਸੂਬਾ ਸਰਕਾਰ ਨੇ ਸ਼ਰਾਬ ਠੇਕਿਆਂ ਦੀ ਨਿਲਾਮੀ ਲਈ ਸਿਰਫ਼ ਅਰਜ਼ੀਆਂ ਤੋਂ 260 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਇਸ ਵਰ੍ਹੇ ਲਾਟਰੀ ਸਿਸਟਮ ਰਾਹੀਂ ਸ਼ਰਾਬ ਦੇ ਠੇਕਿਆਂ ਦੇ ਲਾਇਸੈਂਸ ਦਿੱਤੇ ਜਾਣਗੇ, ਜਿਸ ਕਰਕੇ ਵੱਡੀ ਗਿਣਤੀ ਵਿੱਚ ਲੋਕ ਪੰਜਾਬ ਵਿੱਚ ਠੇਕਿਆਂ ਦੀ ਖਰੀਦ ਲਈ ਅੱਗੇ ਆਏ ਹਨ। ਸੂਬਾ ਸਰਕਾਰ ਨੇ ਸ਼ਰਾਬ ਦੇ ਠੇਕੇ ਦੀ ਖਰੀਦ ਲਈ ਅਰਜ਼ੀ ਫੀਸ 75 ਹਜ਼ਾਰ ਰੁਪਏ ਤੈਅ ਕੀਤੀ ਸੀ। ਇਸ ਲਈ ਆਖਰੀ ਤਾਰੀਖ 17 ਮਾਰਚ ਤੈਅ ਕੀਤੀ ਗਈ ਸੀ, ਜਦੋਂ ਕਿ 22 ਮਾਰਚ ਨੂੰ ਡਰਾਅ ਕੱਢੇ ਜਾਣਗੇ। ਇਸ ਤਰ੍ਹਾਂ ਸੂਬਾ ਸਰਕਾਰ ਨੇ ਸਿਰਫ਼ ਠੇਕਿਆਂ ਦੀ ਖਰੀਦ ਲਈ ਅਪਲਾਈ ਕਰਨ ਵਾਲੇ 34 ਹਜ਼ਾਰ ਤੋਂ ਵੱਧ ਲੋਕਾਂ ਤੋਂ 260 ਕਰੋੜ ਰੁਪਏ ਦੇ ਕਰੀਬ ਕਮਾਈ ਕੀਤੀ ਹੈ। ਸੂਤਰਾਂ ਮੁਤਾਬਕ ਸੂਬਾ ਸਰਕਾਰ ਵੱਲੋਂ ਸ਼ਰਾਬ ਦੇ ਠੇਕਿਆਂ ਲਈ ਅਪਲਾਈ ਕਰਨ ਦੀ ਫੀਸ ਤੋਂ 60 ਤੋਂ 70 ਕਰੋੜ ਰੁਪਏ ਦਾ ਟੀਚਾ ਮਿੱਥਿਆ ਗਿਆ ਸੀ ਪਰ ਸਰਕਾਰ ਨੂੰ ਟੀਚੇ ਤੋਂ 4 ਗੁਣਾ ਵੱਧ ਕਮਾਈ ਹੋਈ ਹੈ। ਕਰ ਤੇ ਆਬਕਾਰੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਰਾਬ ਠੇਕਿਆਂ ਦੇ ਲਾਇਸੰਸ ਲਈ ਅਪਲਾਈ ਕਰਨ ਵਾਲਿਆਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਡਰਾਅ ਕੱਢੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਿੱਤ ਵਰ੍ਹੇ 2024-25 ਵਿੱਚ ਆਬਕਾਰੀ ਤੋਂ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਮਿਥਿਆ ਹੈ। ਇਸ ਤਹਿਤ ਟੀਚੇ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਨੇ ਮੌਜੂਦਾ ਵਰ੍ਹੇ ਦੀ ਆਬਕਾਰੀ ਨੀਤੀ ਵਿੱਚ ਕੁਝ ਬਦਲਾਅ ਕੀਤੇ ਸਨ ਤੇ ਇਸ ਕਰਕੇ ਵੱਡੀ ਗਿਣਤੀ ਵਿੱਚ ਲੋਕ ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਖਰੀਦ ਲਈ ਅੱਗੇ ਆਏ ਹਨ।

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ