ਨਵਾਂਸ਼ਹਿਰ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਦੇ ਇਲਾਕੇ ਸੰਗਰੂਰ ਜਿਲੇ ਵਿੱਚ ਨਕਲੀ ਤੇ ਗੈਰ ਕਾਨੂੰਨੀ ਸ਼ਰਾਬ ਨਾਲ ਪੰਜ ਮੌਤਾਂ ਹੋਣ ਦੀ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ ,ਪੰਜਾਬ ਭਾਜਪਾ ਦੁਖ ਦੀ ਇਸ ਘੜੀ ਵਿੱਚ ਦੁਖੀ ਪਰਿਵਾਰਾਂ ਨਾਲ ਹਮਦਰਦੀ ਪਰਗਟ ਕਰਦੀ ਹੈ। ਉਹਨਾਂ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੀ ਗੈਰ ਕਾਨੂੰਨੀ ਨਸ਼ਿਆਂ ਖਿਲਾਫ ਵੱਡੇ ਵੱਡੇ ਵਾਅਦਿਆਂ ਦੀ ਪੋਲ ਖੋਲਦੀ ਹੈ ।ਉਹਨਾਂ ਕਿਹਾ ਕਿ ਇਹਨਾਂ ਪੰਜ ਮੌਤਾਂ ਲਈ ਭਗਵੰਤ ਮਾਨ ਦੀ ਪੰਜਾਬ ਸਰਕਾਰ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ । ਉਹਨਾ ਕਿਹਾ ਕਿ ਇਸ ਘਟਨਾ ਕਈ ਇਲਾਕੇ ਦੇ ਸਿਵਲ ਤੇ ਪੁਲਿਸ ਅਫਸਰਾਂ ਤੇ ਕਾਰਵਾਈ ਕੀਤੀ ਜਾਵੇ। ਉਹਨਾ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ।