Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Malwa

ਮਾਲੇਰਕੋਟਲਾ ਪੁਲਿਸ ਨੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਰੈਕੇਟ ਦਾ ਕੀਤਾ ਪਰਦਾਫਾਸ਼

March 21, 2024 05:12 PM
ਅਸ਼ਵਨੀ ਸੋਢੀ

ਮਾਲੇਰਕੋਟਲਾ : (ਤਰਸੇਮ ਸਿੰਘ ਕਲਿਆਣੀ) ਮਾਲੇਰਕੋਟਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਧੰਦੇ ਦੇ ਖਿਲਾਫ ਵੱਡੀ ਕਾਰਵਾਈ ਕਰਦਿਆਂ ਪਿਛਲੇ ਦੋ ਦਿਨਾਂ ਦੌਰਾਨ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਭਾਰੀ ਮਾਤਰਾ ਵਿੱਚ ਅਫੀਮ ਦੇ ਬੂਟੇ ਅਤੇ ਭੁੱਕੀ ਬਰਾਮਦ ਕੀਤੀ ਹੈ। ਐਤਵਾਰ, 18 ਮਾਰਚ ਨੂੰ, ਮਾਲੇਰਕੋਟਲਾ ਪੁਲਿਸ ਦੀ ਸੀ.ਆਈ.ਏ ਟੀਮ ਨੇ ਇੱਕ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਇੱਕ ਵਾਹਨ ਚੈਕਿੰਗ ਆਪ੍ਰੇਸ਼ਨ ਤੋਂ ਬਾਅਦ ਤਿੰਨ ਮੁੱਖ ਸਪਲਾਇਰਾਂ - ਜਸਵੀਰ ਸਿੰਘ ਉਰਫ ਵੀਰੂ (ਟਰੱਕ ਡਰਾਈਵਰ), ਗੁਰਸੇਵਕ ਸਿੰਘ ਉਰਫ ਗੋਰਾ ਅਤੇ ਕੇਵਲ ਸਿੰਘ ਨੂੰ ਗ੍ਰਿਫਤਾਰ ਕੀਤਾ। ਤਿੰਨੋਂ ਧੂਰੀ ਵਾਲੇ ਪਾਸੇ ਤੋਂ ਮਾਲੇਰਕੋਟਲਾ ਵੱਲ ਜਾ ਰਹੇ ਟਾਟਾ ਟਰੱਕ ਵਿੱਚ ਛੁਪਾ ਕੇ ਰੱਖੀ 10 ਕਿਲੋ ਭੁੱਕੀ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ) ਹਰਕਮਲ ਪ੍ਰੀਤ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੁਲਿਸ ਵੱਲੋਂ ਲਗਾਤਾਰ ਵਾਹਨਾਂ ਦੀ ਚੈਕਿੰਗ ਮੁਹਿੰਮ, ਨਾਕੇ ਲਗਾਉਣ ਅਤੇ ਸ਼ੱਕੀ ਅਨਸਰਾਂ 'ਤੇ ਲਗਾਤਾਰ ਨਿਗਰਾਨੀ ਰੱਖਣ ਦੇ ਨਾਲ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਐਸਐਸਪੀ ਨੇ ਜ਼ੋਰ ਦੇ ਕੇ ਕਿਹਾ, "ਸੀਆਈਏ ਸਟਾਫ ਡੀਐਸਪੀ ਡੀ ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਖੇਤਰ ਵਿੱਚ ਚੱਲ ਰਹੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਰੈਕੇਟ ਬਾਰੇ ਭਰੋਸੇਮੰਦ ਜਾਣਕਾਰੀ ਦੇ ਅਧਾਰ 'ਤੇ ਸਖਤ ਨਿਗਰਾਨੀ ਰੱਖ ਰਿਹਾ ਸੀ। ਉਨ੍ਹਾਂ ਦੀ ਲਗਨ ਦਾ ਨਤੀਜਾ ਨਿਕਲਿਆ, ਅਤੇ ਨਸ਼ਾ ਤਸਕਰਾਂ ਨੂੰ ਭਾਰੀ ਸੱਟ ਵੱਜੀ ਹੈ" ਐਸਐਸਪੀ ਨੇ ਜ਼ੋਰ ਦੇ ਕੇ ਕਿਹਾ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਾਲੇਰਕੋਟਲਾ ਪੁਲਿਸ ਨੇ ਮੰਗਲਵਾਰ, 20 ਮਾਰਚ ਨੂੰ ਇੱਕ ਹੋਰ ਸਫਲ ਆਪ੍ਰੇਸ਼ਨ ਵਿੱਚ ਏ.ਐਸ.ਆਈ ਗੁਰਜੰਟ ਸਿੰਘ ਵੱਲੋਂ ਮਿਲੀ ਇਤਲਾਹ ਦੇ ਅਧਾਰ 'ਤੇ ਕੀਤੀ ਛਾਪੇਮਾਰੀ ਦੌਰਾਨ ਸੁਰਜੀਤ ਸਿੰਘ ਉਰਫ਼ ਨਿੱਪੀ ਨੂੰ ਪਿੰਡ ਮਧੇਵਾਲ ਵਿਖੇ ਉਸਦੀ ਰਿਹਾਇਸ਼ ਤੋਂ 10 ਕਿਲੋ ਅਫੀਮ ਪੋਸਤ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ। 2.5 ਤੋਂ 3 ਫੁੱਟ ਦੀ ਉਚਾਈ ਵਾਲੇ ਪੌਦੇ ਘਰ ਦੀ ਚਾਰਦੀਵਾਰੀ ਦੇ ਨਾਲ ਉੱਗੇ ਹੋਏ ਪਾਏ ਗਏ। ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐਸ.ਐਸ.ਪੀ ਖੱਖ ਨੇ ਚੇਤਾਵਨੀ ਦਿੱਤੀ, "ਮਾਲੇਰਕੋਟਲਾ ਪੁਲਿਸ ਨਸ਼ਿਆਂ ਦੇ ਖਿਲਾਫ ਆਪਣੀ ਜ਼ੀਰੋ-ਟੌਲਰੈਂਸ ਨੀਤੀ ਲਈ ਵਚਨਬੱਧ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੁਲਜ਼ਮਾਂ ਨੂੰ ਨੱਥ ਪਾਉਣ ਲਈ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਸਾਰਾ ਨੈੱਟਵਰਕ ਦਾ ਪਰਦਾਫਾਸ ਕੀਤਾ ਜਾ ਸਕੇ।

Have something to say? Post your comment

 

More in Malwa

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਸ਼ਹੀਦੀ ਸਭਾ ਤੋਂ ਪਹਿਲਾਂ ਸੰਘੋਲ-ਬਸੀ ਪਠਾਣਾਂ ਸੰਪਰਕ ਸੜਕ ਦੀ ਹੋਵੇਗੀ ਕਾਇਆ ਕਲਪ

ਖੰਨਾ 'ਚ ਐੱਸ. ਸੀ ਉਮੀਦਵਾਰਾਂ ਲਈ ਮੁਫ਼ਤ ਸਿਲਾਈ ਕੋਰਸ ਸ਼ੁਰੂ 

ਡੀਐੱਸਪੀ ਪਾਇਲ ਨੇ ਸਮੂਹ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਵਪਾਰੀਆਂ ਦੇ ਹਿਤ 'ਚ ਨਹੀਂ ਪ੍ਰੋਫੈਸ਼ਨਲ ਟੈਕਸ : ਗੁੱਜਰਾਂ

ਜਮਹੂਰੀ ਜਥੇਬੰਦੀਆਂ ਦਾ ਵਫ਼ਦ ਡੀਐਸਪੀ ਨੂੰ ਮਿਲਿਆ 

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ