ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਤੋਂ IVF ਰਿਪੋਰਟ ਮੰਗਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ IAS ਅਧਿਕਾਰੀ ਅਜੋਏ ਸ਼ਰਮਾ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਹੈ।
ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਵੱਲੋਂ ਪੰਜਾਬ ਸਰਕਾਰ ‘ਤੇ ਦੋਸ਼ ਲਗਾਏ ਗਏ ਸਨ। ਜਿਸ ‘ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅਜੋਏ ਸ਼ਰਮਾ ਨੂੰ ਕਾਰਨ ਦੱਸੋ ਨੋਟਿਸ ਭੇਜ ਕਿ ਇਹ ਪੁੱਛਿਆ ਹੈ ਕਿ ਜਾਂਚ ਤੋਂ ਪਹਿਲਾਂ ਮਾਮਲਾ ਮੁੱਖ ਮੰਤਰੀ ਜਾਂ ਸਿਹਤ ਮੰਤਰੀ ਦੇ ਧਿਆਨ ਵਿੱਚ ਕਿਉਂ ਨਹੀਂ ਲਿਆਂਦਾ ਗਿਆ। ਮੁੱਖ ਮੰਤਰੀ ਨੂੰ ਇਤਲਾਹ ਕੀਤੇ ਬਿਨਾਂ ਕਿਵੇਂ ਦਸਤਾਵੇਜ਼ ਮੰਗ ਗਏ।
ਬਾਪੂ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਕਿਹਾ ਸੀ ਕਿ “ਮੈਂ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਸਾਰੇ ਇਲਾਜ ਮੁਕੰਮਲ ਹੋਣ ਦਿੱਤੇ ਜਾਣ। ਮੈਂ ਇੱਥੇ ਹਾਂ ਅਤੇ ਜਿੱਥੇ ਵੀ ਤੁਸੀਂ ਮੈਨੂੰ (ਪੁੱਛਗਿੱਛ ਲਈ) ਬੁਲਾਉਂਦੇ ਹੋ, ਮੈਂ ਆਵਾਂਗਾ। ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਹੈ ਅਤੇ ਜਲਦੀ ਹੀ ਸਾਰੇ ਦਸਤਾਵੇਜ਼ ਸੌਂਪ ਦੇਣਗੇ।