ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਪੁਲਿਸ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਸੰਵੇਦਨਸ਼ੀਲ ਬੂਥਾਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਉਨ੍ਹਾਂ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਸੰਭਾਵਿਤ ਸੰਵੇਦਨਸ਼ੀਲ ਬੂਥਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਕੇ ਪੂਰੀ ਜਾਣਕਾਰੀ ਹਾਸਲ ਕਰਨ ਤਾਂ ਜੋ ਵਾਧੂ ਸੁਰੱਖਿਆ ਫੋਰਸ ਲਗਾ ਕੇ ਬਿਨ੍ਹਾਂ ਕਿਸੇ ਡਰ,ਭੈਅ ਅਤੇ ਲਾਲਚ ਤੋਂ ਨਿਰਪੱਖ ਚੋਣਾਂ ਕਰਾਈਆਂ ਜਾ ਸਕਣ ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਬਣਾਏ ਗਏ ਬੂਥ ਅਵੇਰਨੈੱਸ ਗਰੁੱਪਾਂ ਰਾਹੀਂ ਸੰਵੇਦਨਸ਼ੀਲ ਬੂਥਾਂ ਬਾਰੇ ਪਿੰਡਾਂ ਵਿੱਚ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਾਈਆਂ ਜਾਣ ਤਾਂ ਜੋ '70 ਪਾਰ' ਦੇ ਨਾਅਰੇ ਨੂੰ ਪੂਰਾ ਕਰਕੇ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕੇ।
ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਖੇਤਰ ਅਧੀਨ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਮਿਲ ਕੇ ਸੰਭਾਵਿਤ ਸੰਵੇਦਨਸ਼ੀਲ ਬੂਥਾਂ ਵਾਲੇ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਨ ਅਤੇ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਇਹ ਭਰੋਸਾ ਦਿਵਾਉਣ ਕਿ ਉਹ ਕਿਸੇ ਡਰ ਭੈਅ ਤੋਂ ਮੁਕਤ ਹੋ ਕੇ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ। ਸੰਵੇਦਨਸ਼ੀਲ ਬੂਥਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਭੇਜੀਆਂ ਗਈਆਂ ਆਈਟੀਬੀਪੀ ਦੇ ਜਵਾਨ ਤਾਇਨਾਤ ਕੀਤੇ ਜਾਣ । ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਇਸ਼ਾ ਸਿੰਗਲ, ਐਸਡੀਐਮ ਫਤਿਹਗੜ੍ਹ ਸਾਹਿਬ ਸ਼੍ਰੀਮਤੀ ਇਸਮਿਤ ਵਿਜੇ ਸਿੰਘ, ਐਸਡੀਐਮ ਖਮਾਣੋ ਸ਼੍ਰੀਮਤੀ ਮਨਰੀਤ ਰਾਣਾ, ਐਸਡੀਐਮ ਬਸੀ ਪਠਾਣਾ ਸ੍ਰੀ ਸੰਜੀਵ ਕੁਮਾਰ, ਐਸਪੀ ਸ੍ਰੀ ਰਾਕੇਸ਼ ਯਾਦਵ, ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ ਸਿੰਘ, ਡੀਐਸਪੀ ਖਮਾਣੋ ਡੀ.ਕੇ. ਚੌਧਰੀ, ਡੀਐਸਪੀ ਬਸੀ ਪਠਾਣਾ ਸ਼੍ਰੀ ਮੋਹਿਤ ਸਿੰਗਲਾ, ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ, ਤਹਿਸੀਲਦਾਰ ਅਮਲੋਹ ਜੀਸੂ ਬਾਂਸਲ, ਜ਼ਿਲ੍ਹਾ ਸਿਸਟਮ ਮੈਨੇਜਰ ਸ੍ਰੀ ਜਸਪ੍ਰੀਤ ਸਿੰਘ ਬੇਦੀ ਹਾਜ਼ਰ ਸਨ।