Friday, November 22, 2024

Chandigarh

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ

March 22, 2024 12:17 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ, ਜੋ ਕਿ 21 ਮਾਰਚ, 2024 ਨੂੰ ਉਸ ਦੀ ਗ੍ਰਿਫਤਾਰੀ ਦੀ ਮਿਤੀ ਤੋਂ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਨੀਸ਼ ਕੁਮਾਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਮੁਨੀਸ਼ ਦਾ ਮੁੱਖ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਵਿਖੇ ਨਿਰਧਾਰਿਤ ਕੀਤਾ ਗਿਆ ਹੈ।  ਉਸ ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਆਪਣੇ ਕਾਰਜਾਂ ਵਿੱਚ ਅਖੰਡਤਾ ਅਤੇ ਨੈਤਿਕਤਾ ਦੇ ਉੱਚੇ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬੁਲਾਰੇ ਨੇ ਕਿਹਾ ਕਿ ਇਹਨਾਂ ਕਦਰਾਂ ਕੀਮਤਾਂ ਨਾਲ ਸਮਝੌਤਾ ਕਰਨ ਵਾਲੀ ਕੋਈ ਵੀ ਕਾਰਵਾਈ ਵਿਰੁੱਧ ਸਖ਼ਤ ਅਨੁਸ਼ਾਸਨੀ ਕਰਵਾਏ ਕੀਤੀ ਜਾਵੇਗੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ