Friday, November 22, 2024

Chandigarh

ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

March 22, 2024 07:20 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ  ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁਕੱਦਮਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਨਸਾ ਕਲਾਂ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਹਲਕਾ ਪਟਵਾਰੀ ਗੁਰਚਰਨ ਸਿੰਘ ਕੋਲ ਪਹੁੰਚ ਕੀਤੀ ਸੀ ਜਿੱਥੇ ਉਸ ਦੇ ਡਰਾਈਵਰ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੇ ਕਬਜ਼ਾ ਵਾਰੰਟ ਦੀ ਰਿਪੋਰਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰ ਰਹੇ ਮੁਲਜ਼ਮ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਉਕਤ ਉਦੇਸ਼ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ