Saturday, April 12, 2025

National

ਹਿਮਾਚਲ ਪ੍ਰਦੇਸ਼ ਵਿਚ ਉਪ ਚੋਣਾਂ ਦਾ ਐਲਾਨ; ਕਾਂਗਰਸ ਤੇ ਭਾਜਪਾ ਨਵੇਂ ਚਿਹਰਿਆਂ ਨਾਲ ਜੂਝਣ ਦੀ ਤਿਆਰੀ ’ਚ

March 24, 2024 05:12 PM
SehajTimes

ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿੱਚ ਛੇ ਬਾਗ਼ੀ ਵਿਧਾਇਕਾਂ ਅਤੇ ਤਿੰਨ ਆਜ਼ਾਦ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸਥਿਤੀ ਬਦਲ ਗਈ ਹੈ। ਬਾਗ਼ੀ ਵਿਧਾਇਕਾਂ ਦੇ ਹਲਕਿਆਂ ਵਿੱਚ ਉਪ ਚੋਣਾਂ ਦਾ ਐਲਾਨ ਹੋ ਚੁਕਿਆ ਹੈ ਪਰ ਤਿੰਨ ਆਜ਼ਾਦ ਵਿਧਾਇਕਾਂ ਦੇ ਹਲਕਿਆਂ ਵਿੱਚ ਉਪ ਚੋਣਾਂ ਦਾ ਐਲਾਨ ਹੋਣਾ ਹਾਲੇ ਬਾਕੀ ਹੈ। ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਹਲਚਲ ਵੇਖਣ ਨੂੰ ਮਿਲ ਰਹੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਕਾਂਗਰਸ ਦੇ ਛੇ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਰ ਜਿਹੜੇ ਛੇ ਵਿਧਾਇਕ ਬਾਗੀ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਉਨ੍ਹਾਂ ਨੂੰ ਸਪੀਕ ਨੇ ਆਯੋਗ ਕਰਾਰ ਦੇ ਦਿੱਤਾ ਸੀ ਅਤੇ ਇਸ ਤੋਂ ਇਲਾਵਾ ਤਿੰਨ ਆਜ਼ਾਦ ਵਿਧਾਇਕਾਂ ਨੇ ਭਾਜਪਾ ਨਾਲ ਨਾਤਾ ਜੋੋੜ ਲਿਆ ਸੀ। ਕਾਂਗਰਸ ਦੇ ਛੇ ਵਿਧਾਇਕਾਂ ਵਿੱਚ ਸੁਧੀਰ ਸ਼ਰਮਾ, ਰਵੀ ਠਾਕੁਰ, ਰਾਜਿੰਦਰ ਸਿੰਘ ਰਾਣਾ, ਚੈਤੰਨਿਆ ਸ਼ਰਮਾ, ਦੇਵੇਂਦਰ ਭੁੱਟੋ ਅਤੇ ਇੰਦਰ ਦੱਤ ਲਖਨਪਾਲ ਭਾਜਪਾ ਨਾਲ ਰਲ ਗਏ ਸਨ। ਹਿਮਾਚਲ ਪ੍ਰਦੇਸ਼ ਵਿੱਚ ਇਸ ਸਿਆਸੀ ਹਲਚਲ ਕਾਰਨ ਕਾਂਗਰਸ ਕੋਲ ਵਿਧਾਨ ਸਭਾ ਵਿੱਚ ਸੀਟਾਂ ਦੀ ਗਿਣਤੀ 40 ਤੋਂ ਘੱਟ ਕੇ 34 ਰਹਿ ਗਈ ਹੈ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਹੋਲੀ ਦੇ ਪਵਿੱਤਰ ਤਿਉਹਾਰ 'ਤੇ ਦਿਤੀ ਵਧਾਈ

ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ ਵਿੱਚ 68 ਮੈਂਬਰ ਹਨ ਅਤੇ ਬਹੁਮਤ ਪ੍ਰਾਪਤ ਕਰਨ ਲਈ 35 ਸੀਟਾਂ ਹੋਣੀਆਂ ਜ਼ਰੂਰੀ ਹਨ। ਪ੍ਰੰਤੂ ਦਿਲਚਸਪ ਗੱਲ ਇਹ ਵੀ ਹੈ ਕਿ ਛੇ ਕਾਂਗਰਸੀ ਵਿਧਾਇਕਾਂ ਅਤੇ ਤਿੰਨ ਆਜ਼ਾਦ ਵਿਧਾਇਕਾਂ ਨੂੰ ਸ਼ਾਮਲ ਕਰਕੇ ਵੀ ਭਾਜਪਾ ਆਪਣੀ ਗਿਣਤੀ ਨਹੀਂ ਵਧਾ ਸਕੇਗੀ ਕਿਉਂਕਿ ਸਪੀਕਰ ਨੇ 6 ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਤਿੰਨ ਆਜ਼ਾਦ ਵਿਧਾਇਕਾਂ ਨੇ ਅਸਤੀਫ਼ੇ ਦੇ ਦਿੱਤੇ ਹਨ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਆਮ ਤੋਂ ਕਿਵੇਂ ਖ਼ਾਸ ਹੋ ਜਾਂਦੀਆਂ ਹਨ ਚੋਣਾਂ?

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਰਾਜ ਸਭਾ ਚੋਣਾਂ ਵਿੱਚ ਬਗ਼ਾਵਤ ਕਰਨ ਵਾਲੇ ਇਨ੍ਹਾਂ 6 ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਦਲ-ਬਦਲ ਵਿਰੋਧੀ ਕਾਨੂੰਨ ਦੇ ਤਹਿਤ 6 ਵਿਧਾਇਕਾਂ ਵਿਰੁਧ ਸ਼ਿਕਾਇਤ ਵਿਧਾਇਕ ਮੰਤਰੀ ਹਰਸ਼ਵਰਧਨ ਰਾਹੀਂ ਸਾਡੇ ਸਕੱਤਰੇਤ ਨੂੰ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਦੋਵਾਂ ਧਿਰਾਂ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਆਪਣਾ ਫ਼ੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੇ ਵਿ੍ਹਪ ਦੀ ਉਲੰਘਣਾ ਕੀਤੀ ਸੀ।

Have something to say? Post your comment

 

More in National

ਪੀ ਡੀ ਆਰੀਆ ਸਕੂਲ 'ਚ  ਦਿਵਿਆਂਗ ਵਿਦਿਆਰਥੀਆਂ ਦੇ ਕਵਿਤਾ ਗਾਇਨ ਅਤੇ ਡਾਂਸ ਮੁਕਾਬਲੇ ਕਰਵਾਏ

LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾ

ਹਰਿਦੁਆਰ 'ਚ ਗੂੰਜੇ ਜੋ "ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਦੇ ਜੈਕਾਰੇ

ਐਚਬੀਸੀਐਚ ਐਂਡ ਆਰਸੀ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਸਮਜੋਤਾ 

PM ਮੋਦੀ ਨੇ ਗੁਜਰਾਤ ਵਿਖੇ ਜਾਨਵਰਾਂ ਨਾਲ ਬਿਤਾਇਆ ਸਮਾਂ

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

ਮਹਾਂਕੁੰਭ ‘ਚ ਮਚੀ ਭਗਦੜ ਸਥਿਤੀ ਬਾਰੇ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ

‘IPhone ਤੇ Indroid ‘ਤੇ ਵੱਖਰੇ-ਵੱਖਰੇ ਕਿਰਾਏ ‘ਤੇ Ola-Uber ਨੂੰ ਕੇਂਦਰ ਨੇ ਭੇਜਿਆ ਨੋਟਿਸ

ਮਾਨਸਾ ਜ਼ਿਲ੍ਹੇ ਦਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ