Friday, November 22, 2024

Malwa

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ 

March 25, 2024 12:32 PM
SehajTimes
ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼  ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ
 
ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ, ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ : ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ.
 
ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ 
 
ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ
 
ਚੰਡੀਗੜ੍ਹ : ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ  ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ।
 
 
ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ  ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ  ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ  ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ