ਮਾਲੇਰਕੋਟਲਾ : ਡਿਪਟੀ ਕਮਿਸ਼ਨਰੑਕਮੑਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ।ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਪੰਜਾਬ ਲਈ ਇਨਕਮ ਟੈਕਸ ਦਫ਼ਤਰ, ਚੰਡੀਗੜ੍ਹ ਵਿਖੇ 24ਧ07 ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਕੰਟਰੋਲ ਰੂਮ ਵਿੱਚ ਟੌਲੑਫ੍ਰੀ ਨੰਬਰ 1800ੑ180ੑ2141 ਤੇ ਇੱਕ ਵਟਸਐਪ ਨੰਬਰ 75891ੑ66713 ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਟਰੋਲ ਰੂਮ ਵਿੱਚ ਚੋਣ ਜਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਚੋਣ ਜ਼ਾਬਤੇ ਦੀ ਉਲੰਘਣਾ ਜਾਂ ਸ਼ਿਕਾਇਤਾਂ ਜਿਵੇਂ ਕਿ ਕਾਲਾ ਧਨ, ਹਵਾਲਾ ਮਨੀ ਆਦਿ ਦੀ ਜਾਣਕਾਰੀ ਇਹਨਾਂ ਨੰਬਰਾਂ ਉਤੇ ਦਰਜ ਕਰਵਾਈ ਜਾ ਸਕਦੀ ਹੈ। ਇਨ੍ਹਾਂ ਨੰਬਰਾਂ ੋਤੇ ਚੋਣ ਪ੍ਰਕਿਰਿਆ ਨੂੰ ਗਲਤ ਢੰਗ ਨਾਲ ਪ੍ਰਭਾਵਿਤ ਕਰਨ ਲਈ ਵਰਤੀ ਜਾਂਦੀ ਨਕਦੀ ਜਾਂ ਹੋਰ ਕੀਮਤੀ ਵਸਤੂਆਂ ਨਾਲ ਸਬੰਧਤ ਵਿਸ਼ੇਸ਼ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂੇਪ੍ਰਿੰਟਿੰਗ ਪ੍ਰੈਸਾਂ, ਪ੍ਰੈਸ ਪ੍ਰਤੀਨਿਧੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜਾਬਤੇ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ। ਅਵਾਮ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਕਰਨ ਅਤੇ ਚੋਣ ਦਾ ਪਰਵ ਤੇ ਆਪਣੀ ਸਮੂਲੀਅਤ ਨੂੰ ਯਕੀਨੀ ਬਣਾਉਣ ।