ਪੰਜਾਬ : ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸੁਨੀਲ ਜਾਖੜ ਤੇ ਹਰਦੀਪ ਪੁਰੀ ਨੇ ਸ਼ੀਤਲ ਅੰਗੁਰਾਲ ਤੇ ਸੁਸ਼ੀਲ ਰਿੰਕੂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਤੇ ਭਾਜਪਾ ਲੀਡਰਾਂ ਵੱਲੋਂ ਉਨ੍ਹਾਂ ਦਾ ਬਾਹਾਂ ਖੋਲ੍ਹ ਕੇ ਸਵਾਗਤ ਕੀਤਾ ਗਿਆ। ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਤੋਂ ਅਸਤੀਫਾ ਦਿੱਤਾ ਸੀ। ਇਸੇ ਤਰ੍ਹਾਂ ਸਾਂਸਦ ਸੁਸ਼ੀਲ ਰਿੰਕੂ ਨੇ ਵੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਸ਼ੀਤਲ ਅੰਗੁਰਾਲ 2 ਸਾਲ ਬਾਅਦ ਭਾਜਪਾ ਵਿਚ ਪਰਤੇ ਹਨ। ਅੰਗੁਰਾਲ ਨੇ ਆਪਣੀ ਰਾਜਨੀਤੀ ਦੀ ਸ਼ੁਰੂਆਤ ਭਾਜਪਾ ਤੋਂ ਹੀ ਕੀਤੀ ਸੀ। ਜਲੰਧਰ ਵਿਚ ਉਹ ਭਾਜਪਾ ਦੇ ਕਾਫੀ ਸਰਗਰਮ ਨੇਤਾ ਸਨ। 2 ਸਾਲ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਭਗਵੰਤ ਮਾਨ ਨਾਲ ਮਿਲ ਕੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ। ਇਸ ਦੇ ਬਾਅਦ ‘ਆਪ’ ਦੀ ਟਿਕਟ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਦੇ ਕਾਂਗਰਰ ਦੇ ਸੁਸ਼ੀਲ ਰਿੰਕੂ ਨੂੰ ਹਰਾ ਕੇ ਵਿਧਾਇਕ ਬਣੇ। ਹੁਣ 2 ਸਾਲ ਬਾਅਦ ਉਹ ਭਾਜਪਾ ਵਿਚ ਪਰਤ ਆਏ ਹਨ।