Thursday, November 21, 2024

Chandigarh

PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

March 28, 2024 07:51 PM
Daljinder Singh Pappi
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ,  ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ 'ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ