ਡੇਰਾਬੱਸੀ : ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇੰਡਸ ਵੈਲੀ ਵਿਖੇ ਪਹਿਲੇ ਸ਼ਹੀਦ ਭਗਤ ਸਿੰਘ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੀਨੀਅਰ ਆਪ ਆਗੂ ਸ਼੍ਰੀ ਸੁਰਿੰਦਰ ਰਾਠੀ, ਆਮ ਆਦਮੀ ਪਾਰਟੀ ਦੇ ਪੰਚਕੂਲਾ ਜ਼ਿਲ੍ਹਾ ਘੱਟ ਗਿਣਤੀ ਸੈੱਲ ਦੇ ਪ੍ਰਧਾਨ ਸਾਹਿਬਦੀਨ, ਅਮਰਜੀਤ ਕੁਮਾਰ, ਸਕੱਤਰ ਅਤੇ ਐਸੋਸੀਏਸ਼ਨ ਦੇ ਆਯੋਜਕ ਇੰਦਰਜੀਤ ਸਿੰਘ, ਜਗਜੀਤ ਸਿੰਘ ਅਤੇ ਦਲਜੀਤ ਸਿੰਘ ਵੀ ਮੌਜੂਦ ਸਨ।
ਟੂਰਨਾਮੈਂਟ ਵਿੱਚ ਉੱਤਰੀ ਭਾਰਤ ਦੀਆਂ ਕੁੱਲ 10 ਟੀਮਾਂ ਭਾਗ ਲੈਣਗੀਆਂ।10 ਟੀਮਾਂ ਨੂੰ 2 ਪੂਲ ਵਿੱਚ ਵੰਡਿਆ ਗਿਆ ਹੈ। ਹਰ ਟੀਮ ਘੱਟੋ-ਘੱਟ 4 ਲੀਗ ਮੈਚ ਖੇਡੇਗੀ। ਹਰੇਕ ਪੂਲ ਦੀਆਂ ਚੋਟੀ ਦੀਆਂ 2 ਟੀਮਾਂ ਸੈਮੀਫਾਈਨਲ ਪੜਾਅ ਲਈ ਕੁਆਲੀਫਾਈ ਕਰਨਗੀਆਂ। ਐਸੋਸੀਏਸ਼ਨ ਵੱਲੋਂ ਹਰੇਕ ਮੈਨ ਆਫ਼ ਦਾ ਮੈਚ ਨੂੰ ਟਰਾਫ਼ੀ ਅਤੇ ਤੋਹਫ਼ੇ ਨਾਲ ਸਨਮਾਨਿਤ ਕੀਤਾ ਗਿਆ। ਸਰਵੋਤਮ ਬੱਲੇਬਾਜ਼, ਸਰਵੋਤਮ ਗੇਂਦਬਾਜ਼, ਸਰਵੋਤਮ ਆਲਰਾਊਂਡਰ, ਸਰਵੋਤਮ ਫੀਲਡਰ ਅਤੇ ਸਰਵੋਤਮ ਵਿਕਟਕੀਪਰ ਨੂੰ ਵੀ ਟਰਾਫੀਆਂ ਅਤੇ ਕ੍ਰਿਕਟ ਦੇ ਸਾਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ।
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਹਾਜ਼ਰ ਖਿਡਾਰੀਆਂ ਤੇ ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਹਰਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ (ਰਜਿ) ਦੇ ਅਹੁਦੇਦਾਰ ਦੀ ਸ਼ਲਾਘਾ ਕਰਦੇ ਹਾਂ ਅਤੇ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ਦੇ ਮੁਕਾਬਲੇ ਕਰਵਾਏ ਹਨ । ਇਹ ਲੜਕੀਆਂ ਅਤੇ ਲੜਕਿਆਂ ਦੇ ਉਮਰ ਸਮੂਹ, ਜੂਨੀਅਰ ਅਤੇ ਸੀਨੀਅਰ ਉਮਰ ਸਮੂਹ ਦੇ ਉਭਰਦੇ ਕ੍ਰਿਕਟਰਾਂ ਲਈ ਵੱਡਾ ਪਲੇਟਫਾਰਮ ਹੈ। ਇਸ ਮੌਕੇ ਉਨ੍ਹਾਂ ਆਯੋਜਕਾਂ ਤੇ ਖਿਡਾਰੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।