Friday, November 22, 2024

Chandigarh

CM ਭਗਵੰਤ ਮਾਨ ਨੇ ਆਪਣੀ ਧੀ ਦਾ ਰੱਖਿਆ ਨਾਂ

March 29, 2024 05:13 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਜਵਜੰਮੀ ਧੀ ਦਾ ਨਾਂ ਰੱਖ ਲਿਆ ਗਿਆ ਹੈ। ਉਨ੍ਹਾਂ ਨੇ ਧੀ ਦਾ ਨਾਂ ਨਿਆਮਤ ਕੌਰ ਮਾਨ ਰੱਖਿਆ ਹੈ। ਨਾਲ ਹੀ ਉਨ੍ਹਾਂ ਨੇ ਇਸਦਾ ਮਤਲਬ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਨਿਆਮਤ ਦਾ ਮਤਲਬ ਹੈ ਦਾਤ, ਬਖਸ਼ਿਸ਼ ਤੇ ਇਹ ਆਪਣੇ ਭਾਗ ਆਪ ਬਣਾਏਗੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੇ ਦਿਨ ਇੱਕ ਬੱਚੀ ਦੀ ਦਾਤ ਮਿਲੀ ਹੈ। ਅੱਜ ਡਾ ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਫੋਰਟਿਸ ਹਸਪਤਾਲ ਵਿੱਚ ਇਹ ਬੱਚੀ ਦਾ ਜਨਮ ਨਾਰਮਲ ਡਿਲੀਵਰੀ ਨਾਲ ਹੋਇਆ ਅਤੇ ਬੱਚੀ ਤੰਦਰੁਸਤ ਹੈ। ਆਪਣੀ ਲਾਡਲੀ ਧੀ ਦੇ ਨਾਂ ਦੀ ਜਾਣਕਾਰੀ ਖੁਦ CM ਮਾਨ ਵੱਲੋਂ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਪਰਿਵਾਰ ਲਈ ਬਹੁਤ ਵੱਡਾ ਦਿਨ ਹੈ। ਮੁੱਖ ਮੰਤਰੀ ਮਾਨ ਦੇ ਚਿਹਰੇ ‘ਤੇ ਖੁਸ਼ੀ ਦਿਖਾਈ ਦੇ ਰਹੀ ਹੈ। ਢੋਲ ਤੇ ਫੁੱਲਾਂ ਨਾਲ ਮੁੱਖ ਮੰਤਰੀ ਮਾਨ ਘਰ ਪਹੁੰਚੇ ਹਨ। ਘਰ ਸਜਾਇਆ ਹੋਇਆ ਹੈ। ਪਰਿਵਾਰ ਵੱਲੋਂ ਧੀ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ