Friday, November 22, 2024

Chandigarh

ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

March 29, 2024 06:13 PM
SehajTimes
ਮੋਹਾਲੀ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 30 ਮਾਰਚ, 2024 ਨੂੰ ਸਵੇਰੇ ਦੇ ਸੈਸ਼ਨ ’ਚ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ 45 ਪ੍ਰੀਖਿਆ ਕੇਂਦਰਾਂ ’ਚ ਨਿਰਵਿਘਨ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਮੁੱਖ ਰੱਖਦਿਆਂ, ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਲਗਾ ਦਿੱਤੇ ਹਨ। ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਜਾਰੀ ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 30 ਮਾਰਚ, 2024 ਲਈ ਲਾਗੂ ਹੋਣ ਯੋਗ ਹੋਵੇਗਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਅਣ-ਅਧਿਕਾਰਿਤ ਦਾਖਲੇ ਨੂੰ ਰੋਕਣ ਅਤੇ ਟ੍ਰੈਫ਼ਿਕ ਦੇ ਪੁਖਤਾ ਪ੍ਰਬੰਧ ਕਰਨ ਲਈ ਵੀ ਆਖਿਆ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ