Thursday, September 19, 2024

Malwa

ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਡੀ.ਆਈ.ਜੀ ਪਟਿਆਲਾ ਰੇਂਜ ਨੇ ਲਿਆ ਜਾਇਜਾ

March 30, 2024 01:10 PM
ਅਸ਼ਵਨੀ ਸੋਢੀ
 
ਸਮਾਜ ਵਿਰੋਧੀ ਅਨਸਰਾਂ ਤੇ ਰੱਖੀ ਜਾਵੇ ਬਾਂਜ ਨਜਰ ਅਤੇ ਚੋਣਾਂ ਦੌਰਾਨ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜ਼ਾਜ਼ਤ ਨਹੀ : ਭੁੱਲਰ
 
ਜਿਲ੍ਹਾ ਪੁਲਿਸ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ- ਐਸ.ਐਸ.ਪੀ
 
ਮਾਲੇਰਕੋਟਲਾ : ਡੀ.ਆਈ.ਜੀ ਪਟਿਆਲਾ ਰੇਂਜ, ਪਟਿਆਲਾ ਸ. ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ, ਵਲੋਂ ਜਿਲ੍ਹਾ ਮਾਲੇਰਕੋਟਲਾ ਦੇ ਸਮੂਹ ਗਜਟਿਡ ਅਫਸਰ, ਮੁੱਖ ਅਫਸਰ ਥਾਣਾਜਾਤ, ਇੰਚਾਰਜ ਪੁਲਿਸ ਪੋਸਟ ਅਤੇ ਸਪੈਸ਼ਲ ਯੁਨਿਟ ਨਾਲ ਕਾਨਫਰੰਸ ਹਾਲ, ਜਿਲ੍ਹਾ ਪੁਲਿਸ ਦਫਤਰ, ਮਾਲੇਰਕੋਟਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਸ. ਭੁੱਲਰ ਵਲੋਂ ਮੀਟਿੰਗ ਵਿਚ ਵਿਸਥਾਰ ਨਾਲ ਕਰਾਇਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜਾ ਲਿਆ। ਜਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ। ਜਿੰਨ੍ਹਾਂ ਵਿਚ ਆਰਦਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਹਨਾਂ ਕਿਹਾ ਕਿ ਚੋਣ ਕਮੀਸ਼ਨ ਦੀਆਂ ਹਦਾਇਤਾਂ ਤੇ ਨਿਰਦੇਸ਼ਾਂ ਅਨੁਸਾਰ ਭਗੌੜਿਆਂ (ਪੀ.ਓ), ਬੇਲ-ਜੰਪਰਜ ਅਤੇ ਪੈਰੋਲ ਜੰਪਰਜ ਨੂੰ ਗ੍ਰਿਫਤਾਰ ਕਰਨ, ਗੈਰ-ਜਮਾਨਤੀ ਵਾਰੰਟ (ਐਨ.ਬੀ.ਡਬਲਿਊ) ਨੂੰ 100 ਫੀਂਸਦੀ ਲਾਗੂ ਕਰਨ ਲਈ ਇੱਕ ਵਿਸ਼ੇਸ਼ ਮੁਹਿਮ ਚਲਾਈ ਜਾਵੇ। ਚੋਣਾਂ ਦੌਰਾਨ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜਿਲ੍ਹੇ ਦੀ 75 ਫੀਸਦੀ ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ (31P6) ਦੀਆਂ ਕੰਪਨੀਆਂ ਦਾ ਸੁਚੱਜੇ ਢੰਗ ਨਾਲ ਉਪਯੋਗ ਕਰਕੇ ਜਿਲ੍ਹੇ ਵਿੱਚ ਫਲੈਗ ਮਾਰਚ ਕੱਢੇ ਜਾਣ। ਜਿਲ੍ਹੇ ਨਾਲ ਲਗਦੀਆਂ ਮੁੱਖ ਸੜਕਾਂ ਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਨਕਦੀ ਦੀ ਸਮਗਲਿੰਗ ਤੇ ਨਜਰ ਰੱਖੀ ਜਾਵੇ। ਇਸ ਤੋਂ ਇਲਾਵਾ ਜਿਲ੍ਹੇ ਦੀਆਂ ਲਿੰਕ ਸੜਕਾਂ ਤੇ ਵੀ ਫਲਾਇੰਗ ਸਕਵੈਡ  ਟੀਮਾਂ ( 6lying Squad “eams ) ਅਤੇ ਪੈਟਰੋਲਿੰਗ ਪਾਰਟੀਆਂ (Patrolling Parties) ਨਾਲ 24 ਘੰਟੇ ਨਜਰ ਰੱਖੀ ਜਾਵੇ। ਉਨ੍ਹਾਂ ਸਮੂਹ ਮੁੱਖ ਅਫਸਰ ਥਾਣਾਜਾਤ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਤੇ ਕਰੜੀ ਨਜਰ ਰੱਖਣ ਅਤੇ ਕਿਸੇ ਨੂੰ ਵੀ ਚੋਣਾਂ ਦੌਰਾਨ ਅਮਨ-ਸ਼ਾਂਤੀ ਭੰਗ ਕਰਨ ਦੀ ਇਜ਼ਾਜ਼ਤ ਨਾ ਦਿੱਤੀ ਜਾਵੇ। ਚੋਣਾਂ ਦੌਰਾਨ ਗੰਨ ਹਾਉਸ, ਕਾਉਂਟਿੰਗ ਸੈਂਟਰਾਂ, ਸਟੋਰੇਜ ਸੈਟਰਾਂ ਅਤੇ ਚੋਣ ਉਮੀਦਵਾਰਾਂ ਦੀ ਸੁਰੱਖਿਆ ਨੂੰ ਗਾਰਦ, ਗੰਨਮੈਨ ਅਤੇ ਸੀ.ਸੀ.ਟੀ.ਵੀ ਕੈਮਰੇ ਆਦਿ ਰਾਹੀਂ ਯਕੀਨੀ ਬਣਾਈ ਜਾਵੇ। ਸ. ਭੁੱਲਰ ਵਲੋਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੋਕ ਆਪਣਾ ਅਸਲਾ ਜਮ੍ਹਾ ਕਰਵਾਉਣ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਸਾਂਤਮਈ ਤਰੀਕੇ ਨਾਲ ਸੰਪੂਰਣ ਹੋਣ। ਜਿਲ੍ਹਾ ਪੁਲਿਸ ਮੁਖੀ ਡਾ. ਸਿਮਰਤ ਕੌਰ ਆਈ.ਪੀ.ਐਸ ਨੇ ਕਿਹਾ ਕਿ ਜਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ