ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਜਿਨ੍ਹਾਂ ਨੇ ਆਪੋ ਅਪਣੀਆਂ ਸਿਆਸੀ ਪਾਰਟੀਆਂ ਭੰਗ ਕਰ ਦਿਤੀਆਂ ਹਨ, ਅਪਣੀ ਨਵੀਂ ਪਾਰਟੀ ਦਾ ਐਲਾਨ 3 ਮਈ ਨੂੰ ਕਰ ਸਕਦੇ ਹਨ। ਇਥੇ ਜਾਰੀ ਬਿਆਨ ਵਿਚ ਦਸਿਆ ਗਿਆ ਕਿ ਹਮਖ਼ਿਆਲ ਪਾਰਟੀਆਂ ਦੇ ਹੋਰ ਸੀਨੀਅਰ ਆਗੂ ਵੀ ਉਨ੍ਹਾਂ ਨਾਲ ਹੱਥ ਮਿਲਾ ਸਕਦੇ ਹਨ। ਇਸ ਗੱਲ ਦੀ ਪੁਸ਼ਟੀ ਟਕਸਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤੀ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਦਾ ਐਲਾਨ ਸੋਮਵਾਰ ਨੂੰ ਹੋ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਤਕ ਪਹੁੰਚ ਕਰਕੇ ਉਨ੍ਹਾਂ ਨੂੰ ਵੀ ਨਵੀਂ ਪਾਰਟੀ ਵਿਚ ਸ਼ਾਮਲ ਹੋਣ ਲਈ ਆਖਿਆ ਜਾ ਸਕਦਾ ਹੈ।