Thursday, November 21, 2024

Malwa

ਲੋਕ ਸਭਾ ਚੋਣਾਂ ਲਈ ਨਾਗਰਿਕਾਂ ਦੀ ਸੁਰੱਖਿਆ ਪੁਲਿਸ ਦੀ ਤਰਜੀਹ : ਰਵਜੋਤ ਗਰੇਵਾਲ

April 01, 2024 04:17 PM
SehajTimes

ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣ ਪ੍ਰਕ੍ਰਿਆ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਕੀਤੇ ਜਾ ਰਹੇ ਹਨ ਸਖਤ ਸੁਰੱਖਿਆ ਪ੍ਰਬੰਧ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲ੍ਹਾ ਪੁਲਿਸ ਅਤੇ ਆਈ.ਟੀ.ਬੀ.ਪੀ. ਜਵਾਨਾਂ ਦੇ ਕਾਫਲੇ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਫਲੈਗ ਮਾਰਚ ਕੱਢਣ ਮੌਕੇ ਅਗਵਾਈ ਕਰਦਿਆਂ ਦਿੱਤੀ। ਡਾ.ਗਰੇਵਾਲ ਨੇ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਪੁਲਿਸ ਦੀ ਤਰਜ਼ੀਹ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦਾ ਲਾਲਚ ਦੇਣ ਜਾਂ ਦਬਾਅ ਹੇਠ ਵੋਟਾਂ ਦੀ ਮੰਗ ਕਰਨ ਵਾਲੇ ਲੋਕਾਂ ਨੂੰ ਬਖਸਿ਼ਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਵਿੱਚ ਸੁਤੰਤਰ ਅਤੇ ਨਿਰਪੱਖ ਵੋਟਾਂ ਪਾਉਣ ਲਈ ਵਿਸ਼ਵਾਸ਼ ਪੈਦਾ ਕਰਨ ਵਾਸਤੇ  ਜ਼ਿਲ੍ਹੇ ਦੇ ਸਵੇਦਨਸ਼ੀਲ ਬੁੱਥਾਂ ਤੇ  ਫਲੈਗ ਮਾਰਚ ਕੀਤਾ ਜਾ ਰਿਹਾ ਹੈ ਤਾਂ ਜੋ ਵੋਟਰ ਕਿਸੇ ਡਰ ਭੈਅ ਤੋਂ ਸਾਂਤਮਈ ਮਾਹੌਲ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਇਸ ਮੌਕੇ ਆਈ.ਟੀ.ਬੀ.ਪੀ. ਦੇ ਸਹਾਇਕ ਕਮਾਂਡਰ ਸ੍ਰੀ ਸੁਲਤਾਨ ਸਿੰਘ ਨੇ ਦੱਸਿਆ ਕਿ  ਆਈ.ਟੀ.ਬੀ.ਪੀ ਦੀ ਪੂਰੀ ਕੰਪਨੀ ਇੱਕ ਮਹੀਨੇ ਤੋਂ ਜ਼ਿਲ੍ਹੇ ਵਿੱਚ ਤਾਇਨਾਤ ਕੀਤੀ ਗਈ ਹੈ ਜਿਸ ਵਿੱਚ ਲਗਭਗ 90 ਅਧਿਕਾਰੀ ਅਤੇ ਜਵਾਨ ਲਗਾਤਾਰ ਡਿਊਟੀ ਨਿਭਾ ਰਹੇ ਹਨ। ਉਹਨਾਂ ਦੱਸਿਆ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਜ਼ਿਲ੍ਹੇ ਵਿੱਚ ਬਹੁਤ ਹੀ ਸ਼ਾਤਮਈ ਮਾਹੌਲ ਪਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਕੋਈ ਵੀ ਸ਼ਰਾਰਤੀ ਅਨਸਰ ਵੋਟਾਂ ਦੌਰਾਨ ਮਾਹੌਲ ਨਾ ਖ਼ਰਾਬ ਕਰੇ ਇਸ ਲਈ ਆਈ.ਟੀ.ਬੀ.ਪੀ. ਦੇ ਜਵਾਬ ਪੂਰੀ ਮੁਸਤੈਦੀ ਨਾਲ ਡਿਊਟੀ ਕਰ ਰਹੇ ਹਨ। ਉਹਨਾਂ ਕਿਹਾ ਕਿ ਕੁਝ ਲੋਕਾਂ ਨੂੰ ਇਹ ਜਾਣਕਾਰੀ ਨਹੀਂ ਹੁੰਦੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਹੜਾਂ ਸਮਾਨ ਆਪਣੇ ਨਾਲ ਰੱਖ ਸਕਦੇ ਹਨ ਇਸ ਲਈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਚ ਸਮਝ ਕੇ ਕੰਮ ਕਰਨ ਤਾਂ ਜੋ ਉਹਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਮਹਣਾ ਨਾ ਕਰਨਾ ਪਵੇ। ਸੁਲਤਾਨ ਸਿੰਘ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈਅ ਤੋਂ ਨਿਰਪੱਖ ਹੋ ਕੇ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ