Friday, November 22, 2024

Malwa

ਜਿ਼ਲ੍ਹਾ ਮਾਲੇਰਕੋਟਲਾ ਦੇ ਵਿਧਾਇਕਾ ਦੇ ਘਰਾਂ ਅੱਗੇ ਪ੍ਰਦਸ਼ਨ ਕੱਲ

April 01, 2024 04:44 PM
ਅਸ਼ਵਨੀ ਸੋਢੀ

ਮਾਲੇਰਕੋਟਲਾ :  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿ਼ਲ੍ਹਾ ਮਾਲੇਰਕੋਟਲਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਮਾਲੇਰਕੋਟਲਾ ਦੀ ਦਾਣਾ ਮੰਡੀ ਵਿੱਚ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜਿ਼ਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 9 ਜਿ਼ਲਿਆ ਵਿੱਚ ਕਾਰਪੋਰੇਟਾਂ ਨੂੰ ਆਪਣੇ ਸਾਇਲੋ ਗੋਦਾਮਾਂ ਵਿੱਚ ਕਣਕ ਦੀ ਖਰੀਦ ਅਤੇ ਸਟੋਰ ਕਰਨ ਦੇ ਫ਼ੈਸਲੇ ਦੀ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ ਅਤੇ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਲਈ ਕੱਲ 2 ਅਪ੍ਰੈਲ ਨੂੰ ਮੁੱਖ ਮੰਤਰੀ ਦੇ ਨਾਮ ਵਿਧਾਇਕ ਰਾਹੀਂ ਮੰਗ ਪੱਤਰ ਦਿੱਤਾ ਜਾਵੇਗਾ ।ਉਨ੍ਹਾਂ ਪੰਜਾਬ ਸਰਕਾਰ ਤੇ ਦੋਸ਼ ਲਾਇਆ ਹੈ ਕਿ ਇਹ ਫੈਸਲਾ ਖੇਤੀ ਮੰਡੀਆਂ ਉੱਤੇ ਸਾਮਰਾਜੀ ਕਾਰਪੋਰੇਟਾਂ ਦਾ ਕਬਜ਼ਾ ਕਰਾਉਣ ਦੀ ਸ਼ੁਰੂਆਤ ਹੈ, ਜਿਸਦੇ ਪਹਿਲੇ ਹੱਲੇ ਹੀ 7 ਲੱਖ 25000 ਟਨ ਕਣਕ ਦੀ ਖਰੀਦ ਉਨ੍ਹਾਂ ਦੇ ਹਵਾਲੇ ਕੀਤੀ ਜਾ ਰਹੀ ਹੈ। ਇਨ੍ਹਾਂ 9 ਸਾਇਲੋ ਖੇਤਰਾਂ ਵਿੱਚ ਸਥਿਤ 26 ਮੰਡੀਆਂ/ਸਬਯਾਰਡਾਂ ਨੂੰ ਨਾਲ ਲਗਦੀਆਂ ਮੰਡੀਆਂ ਵਿੱਚ ਸ਼ਾਮਲ ਕਰਕੇ ਖ਼ਤਮ ਕੀਤਾ ਜਾ ਰਿਹਾ ਹੈ। ਇਸ ਫ਼ੈਸਲੇ ਰਾਹੀਂ ਪੰਜਾਬ ਦੀ ਆਪ ਸਰਕਾਰ ਭਾਜਪਾ ਦੀ ਮੋਦੀ ਸਰਕਾਰ ਨਾਲੋਂ ਵੀ ਅੱਗੇ ਵਧ ਕੇ ਸਾਮਰਾਜੀ ਕਾਰਪੋਰੇਟਾਂ ਪ੍ਰਤੀ ਗੂੜ੍ਹੀ ਵਫ਼ਾਦਾਰੀ ਦਿਖਾ ਰਹੀ ਹੈ। ਇਹ ਫੈਸਲਾ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਿਉਂਕਿ 736 ਸ਼ਹੀਦੀਆਂ ਵਾਲੇ ਦਿੱਲੀ ਕਿਸਾਨ ਘੋਲ਼ ਰਾਹੀਂ ਰੱਦ ਕਰਵਾਏ ਗਏ ਤਿੰਨ ਕਾਲ਼ੇ ਖੇਤੀ ਕਾਨੂੰਨਾਂ ਵਿੱਚੋਂ ਇੱਕ ਖੇਤੀ ਮੰਡੀਆਂ ਨੂੰ ਕਾਰਪੋਰੇਟਾਂ ਹਵਾਲੇ ਕਰਨ ਦਾ ਕਾਨੂੰਨ ਸੀ। ਪੰਜਾਬ ਸਰਕਾਰ ਇਸ ਰੱਦ ਕੀਤੇ ਗਏ ਕਾਨੂੰਨ ਨੂੰ ਲਾਗੂ ਕਰ ਰਹੀ ਹੈ, ਜੋ ਗੈਰ-ਸੰਵਿਧਾਨਕ ਹੈ। ਇਹ ਫੈਸਲਾ ਲਾਗੂ ਹੋਣ ਨਾਲ ਜਿੱਥੇ ਖੇਤੀ ਮੰਡੀਆਂ ਦੇ ਨਿੱਜੀਕਰਨ ਰਾਹੀਂ ਐੱਮ ਐੱਸ ਪੀ ਉੱਤੇ ਹੋ ਰਹੀ ਦੋ-ਤਿੰਨ ਫ਼ਸਲਾਂ ਦੀ ਸਰਕਾਰੀ ਖਰੀਦ ਵੀ ਠੱਪ ਹੋਣ ਦਾ ਰਾਹ ਪੱਧਰਾ ਹੋਣਾ ਹੈ, ਉੱਥੇ ਆਟੋਮੈਟਿਕ ਸਾਇਲੋ ਪ੍ਰਬੰਧਾਂ ਕਾਰਨ ਹਜ਼ਾਰਾਂ ਪੱਲੇਦਾਰਾਂ ਅਤੇ ਲੱਖਾਂ ਮੰਡੀ ਮਜ਼ਦੂਰਾਂ ਤੋਂ ਇਲਾਵਾ ਹਜ਼ਾਰਾਂ ਟਰੱਕ ਆਪ੍ਰੇਟਰਾਂ ਦਾ ਰੁਜ਼ਗਾਰ ਵੀ ਖ਼ਤਮ ਹੋਵੇਗਾ। ਕਿਸਾਨ ਆਗੂਆਂ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਚੋਣਾਂ ਮੌਕੇ ਵੋਟਾਂ ਲਈ ਦਰ-ਦਰ ਹੱਥ ਅੱਡਣ ਦੀ ਲੋੜ ਸਮੇਂ ਵੀ ਇਸ ਤਰ੍ਹਾਂ ਦੇ ਮਾਰੂ ਫੈਸਲੇ ਕੀਤੇ ਜਾ ਰਹੇ ਹਨ ਤਾਂ ਕਿਸੇ ਵੀ ਰੰਗ ਦੀ ਪਾਰਟੀ ਦੁਆਰਾ ਸੱਤਾ ਹਾਸਲ ਕਰਨ ਮਗਰੋਂ ਹੋਰ ਮਾਰੂ ਸਾਮਰਾਜ-ਪੱਖੀ ਹੱਲੇ ਹੋਰ ਵੀ ਵੱਡੀ ਪੱਧਰ `ਤੇ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਜਿ਼ਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਰਜਿੰਦਰ ਸਿੰਘ ਭੋਗੀਵਾਲ, ਰਵਿੰਦਰ ਸਿੰਘ ਕਾਸਮਪੁਰ, ਰਛਪਾਲ ਸਿੰਘ ਰੜ, ਜਗਤਾਰ ਸਿੰਘ ਸਰੌਦ, ਦਰਸ਼ਨ ਸਿੰਘ ਹਥੋਆ, ਗੁਰਪ੍ਰੀਤ ਸਿੰਘ ਹਥਨ, ਸੰਦੀਪ ਸਿੰਘ ਉਪੋਕੀ, ਹਰਬੰਸ ਸਿੰਘ ਮਾਣਕੀ, ਗੁਰਮੇਲ ਕੌਰ ਦੁੱਲਮਾਂ, ਸਰਬਜੀਤ ਸਾਬਰੀ ਦੁੱਲਮਾਂ ਹਾਜ਼ਰ ਸਨ।

   

    

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ