ਪਟਿਆਲਾ : 2024 ਦੀਆਂ ਲੋਕ ਸਭਾ ਚੋਣਾਂ ਆਮ ਚੋਣਾਂ ਨਹੀਂ ਹਨ, ਇਹ ਜੰਗ ਹੈ, ਅਸੀਂ ਜੰਗ ਵਿੱਚ ਹਾਂ।'' ਇਹ ਸ਼ਬਦ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੇ ਕਾਰਨ ਗਿਣਵਾਉਂਦੇ ਹੋਏ ਡਾ. ਧਰਮਵੀਰ ਗਾਂਧੀ ਨੇ ਕਹੇ। ਉਨ੍ਹਾਂ ਕਿਹਾ ਮੈਂ ਕਿਸੇ ਟਿਕਟ ਜਾਂ ਸੰਸਦ ਮੈਂਬਰ ਬਣਨ ਲਈ ਨਹੀਂ ਕਾਂਗਰਸ ਵਿੱਚ ਆਇਆ, ਸਗੋਂ 2024 ਵਿੱਚ ਜਦੋਂ ਇਤਿਹਾਸ ਲਿਖਿਆ ਜਾਵੇਗਾ ਤਾਂ ਮੈਂ ਸਹੀ ਪਾਸੇ ਖੜਨ ਲਈ ਇੱਥੇ ਆਇਆ ਹਾਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ। ਧਰਮਵੀਰ ਗਾਂਧੀ ਵੱਲੋਂ ਬਣਾਈ ਗਈ ਨੌਵੀਂ ਪੰਜਾਬ ਪਾਰਟੀ ਦਾ ਅੱਜ ਕਾਂਗਰਸ ਵਿੱਚ ਰਲੇਵਾਂ ਹੋ ਗਿਆ ਹੈ। ਡਾ: ਧਰਮਵੀਰ ਗਾਂਧੀ ਦਿਲ ਦੇ ਮਾਹਿਰ ਡਾਕਟਰ ਹਨ। ਉਹ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ 2014 ਵਿੱਚ ਆਮ ਆਦਮੀ ਪਾਰਟੀ ਵੱਲੋਂ ਡਾ: ਗਾਂਧੀ ਨੂੰ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਸੀ।
ਜਿਸ ਵਿੱਚ ਮਹਾਰਾਣੀ ਪ੍ਰਨੀਤ ਕੌਰ ਨੂੰ 20942 ਵੋਟਾਂ ਦੇ ਫਰਕ ਨਾਲ ਹਾਰ ਮਿਲੀ। ਉਹ ਇਕੱਲੇ ਅਜਿਹੇ ਨੇਤਾ ਹਨ ਜਿਨ੍ਹਾਂ ਨੇ ਮਹਾਰਾਣੀ ਪ੍ਰਨੀਤ ਕੌਰ ਨੂੰ ਹਰਾਇਆ ਹੈ। ਡਾ: ਧਰਮਵੀਰ ਗਾਂਧੀ ਨੇ 2016 ਤੋਂ ਆਮ ਆਦਮੀ ਪਾਰਟੀ ਨਾਲ ਆਪਸੀ ਮਤਭੇਦਾਂ ਕਾਰਨ ਪਾਰਟੀ ਤੋਂ ਦੂਰੀ ਬਣਾ ਲਈ ਸੀ। ਡਾ: ਧਰਮਵੀਰ ਗਾਂਧੀ ਵੱਲੋਂ ਬਣਾਈ ਗਈ ਨੌਵੀਂ ਪੰਜਾਬ ਪਾਰਟੀ ਨੇ 2019 ਵਿੱਚ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ। ਜਿਸ ਵਿੱਚ ਉਹ ਤੀਜੇ ਸਥਾਨ ’ਤੇ ਰਿਹਾ। ਲੋਕ ਸਭਾ ਚੋਣਾਂ ਚ ਪਟਿਆਲਾ ਤੋਂ ਉਮੀਦਵਾਰ ਬਣਾਏ ਜਾ ਸਕਦੇ ਹਨ
ਮਹਾਰਾਣੀ ਪ੍ਰਨੀਤ ਕੌਰ ਦੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਟਿਆਲਾ ਦੀ ਸ਼ਾਹੀ ਸੀਟ ਖਾਲੀ ਨਜ਼ਰ ਆ ਰਹੀ ਸੀ ਅਤੇ ਕਾਂਗਰਸ ਵੀ ਇਸ ਸੀਟ ’ਤੇ ਪ੍ਰਭਾਵਸ਼ਾਲੀ ਚਿਹਰੇ ਦੀ ਤਲਾਸ਼ ਵਿੱਚ ਸੀ। ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਦੇ ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਪਟਿਆਲਾ ਤੋਂ ਉਮੀਦਵਾਰ ਦੀ ਤਲਾਸ਼ ਲਗਭਗ ਖਤਮ ਹੋ ਸਕਦੀ ਹੈ। ਡਾ: ਧਰਮਵੀਰ ਗਾਂਧੀ ਦਿਲ ਦੇ ਮਾਹਿਰ ਡਾਕਟਰ ਹਨ ਜਿਨ੍ਹਾਂ ਨੇ ਪਟਿਆਲਾ ਵਿੱਚ ਚੰਗਾ ਨਾਮਣਾ ਖੱਟਿਆ ਹੈ। ਅਜਿਹੇ 'ਚ ਭਾਜਪਾ ਸੀਟ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੂੰ ਚੰਗੀ ਟੱਕਰ ਮਿਲ ਸਕਦੀ ਹੈ।