Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਚੋਣ ਕਮਿਸ਼ਨ ਦੀ ਟੀਮ ਨੇ ਪੰਜਾਬ ਵਿੱਚ ਕੀਤੀ ਉੱਚ ਪੱਧਰੀ ਮੀਟਿੰਗ

April 02, 2024 11:19 AM
SehajTimes

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੇ ਪੰਜ ਮੈਂਬਰੀ ਵਫ਼ਦ ਨੇ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਸੋਮਵਾਰ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਕੀਤੀ ਗਈ।ਮੀਟਿੰਗ ਦੌਰਾਨ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵਚਨਬੱਧਤਾ ਦੁਹਰਾਈ ਕਿ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਦੱਸਿਆ ਕਿ ਸਾਰੇ 24,433 ਪੋਲਿੰਗ ਸਟੇਸ਼ਨਾਂ ਵਿੱਚ ਵ੍ਹੀਲਚੇਅਰ ਰੈਂਪ, ਪੀਣ ਵਾਲਾ ਪਾਣੀ, ਬਿਜਲੀ, ਰੋਸ਼ਨੀ, ਪਖਾਨੇ (ਪੁਰਸ਼/ਔਰਤ), ਫਰਨੀਚਰ, ਦਿਸ਼ਾ ਸੂਚਕ, ਵੇਟਿੰਗ ਸ਼ੈੱਡ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਚੋਣਾਂ ਵਿੱਚ ਵੋਟਰਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦੀ ਸਾਹਮਣਾ ਨਾ ਕਰਨਾ ਪਵੇ। ਮੁੱਖ ਚੋਣ ਅਧਿਕਾਰੀ ਨੇ ਟੀਮ ਨੂੰ ਅੱਗੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਵੈਬਕਾਸਟਿੰਗ ਲਈ ਇੰਟਰਨੈਟ ਦੀ ਸਹੂਲਤ ਹੋਵੇਗੀ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਚੋਣ ਸਟਾਫ਼ ਨੂੰ ਠਹਿਰਣ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਵੋਟਰਾਂ ਲਈ ਸ਼ੈੱਡ ਅਤੇ ਵੇਟਿੰਗ ਏਰੀਆ ਵਰਗੀਆਂ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਚੋਣ ਅਮਲੇ ਨੂੰ ਚੋਣ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਦੱਸਿਆ ਕਿ ਸਾਰੇ ਪੋਲਿੰਗ ਸਟਾਫ਼ ਦੀ ਸਹੂਲਤ ਦੇ ਪ੍ਰਬੰਧ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਜਾਣਗੇ ਜਿਸ ਵਿੱਚ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਸਹਾਇਕ ਰਿਟਰਨਿੰਗ ਅਧਿਕਾਰੀ ਪੱਧਰਾਂ 'ਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਸ਼ਾਮਲ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਕਾਊਂਟਿੰਗ ਕੇਂਦਰਾਂ ’ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਅਤੇ ਕੋਈ ਪੱਖਪਾਤ ਕਰਦਾ ਪਾਇਆ ਗਿਆ ਤਾਂ ਜ਼ਿੰਮੇਵਾਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੋਣਾਂ ਦੌਰਾਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੁਲਿਸ ਅਧਿਕਾਰੀਆਂ ਦੀ ਸਭ ਤੋਂ ਮਹੱਤਵਪੂਰਨ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਦੱਸਿਆ ਕਿ ਸਾਰੇ ਐਸਐਸਪੀ ਆਪਣੀਆਂ ਅੰਤਰਰਾਜੀ ਅਤੇ ਅੰਤਰਰਾਸ਼ਟਰੀ ਸਰਹੱਦਾਂ ਦੀ ਚੌਕਸੀ ਨਾਲ ਨਿਗਰਾਨੀ ਕਰ ਰਹੇ ਹਨ ਅਤੇ ਸੂਬੇ ਭਰ ਵਿੱਚ ਉੱਚ ਤਕਨੀਕੀ ਨਾਕੇ ਲਗਾਏ ਗਏ ਹਨ। । ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋਣ ਵਾਲੀ ਕਿਸੇ ਵੀ ਤਸਕਰੀ/ਘੁਸਪੈਠ ਨੂੰ ਰੋਕਣ ਲਈ ਅੰਤਰਰਾਸ਼ਟਰੀ ਸਰਹੱਦਾਂ 'ਤੇ ਪੁਲਿਸ ਅਧਿਕਾਰੀਆਂ ਦਾ ਬੀਐਸਐਫ ਨਾਲ ਨਜ਼ਦੀਕੀ ਤਾਲਮੇਲ ਹੈ। ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨਿਡਰਤਾ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਹੂਬਹੂ ਲਾਗੂ ਕੀਤਾ ਜਾ ਸਕੇ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਈਆਂ ਜਾ ਸਕਣ। ਕਮਿਸ਼ਨ ਟੀਮ ਦੇ ਹੋਰ ਮੈਂਬਰਾਂ ਵਿੱਚ ਅਜੇ ਭਾਦੂ, ਡਿਪਟੀ ਚੋਣ ਕਮਿਸ਼ਨਰ; ਐਸ.ਬੀ.ਜੋਸ਼ੀ, ਪ੍ਰਮੁੱਖ ਸਕੱਤਰ; ਸੌਮਿਆਜੀਤ ਘੋਸ਼, ਸਕੱਤਰ ਅਤੇ ਕੇ.ਪੀ ਸਿੰਘ, ਅੰਡਰ ਸੈਕਟਰੀ ਸ਼ਾਮਲ ਸਨ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ