Friday, November 22, 2024

Chandigarh

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 02, 2024 02:23 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਜੋ ਕਿ ਪਿੰਡ ਮੱਲਪੁਰ ਜਿਲਾ ਪਠਾਨਕੋਟ ਦਾ ਰਹਿਣ ਵਾਲਾ ਹੈ, ਨੂੰ ਸੰਜੀਵ ਸ਼ਰਮਾ ਵਾਸੀ ਪਿੰਡ ਤਿਹੜੀ ਟਿਕਾ ਬਾਸਾ, ਤਹਿਸੀਲ ਧਾਰ ਕਲਾਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਾਲ ਰਿਕਾਰਡ ਵਿੱਚ ਉਸ ਦੇ ਨਾਮ ਉਪਰ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਬਦਲੇ 3,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਸ ਸਬੰਧੀ 400 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।


ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 2,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ