ਫਤਹਿਗੜ੍ਹ ਸਾਹਿਬ : ਜਿਲ੍ਹੇ ਅੰਦਰ ਹਰ ਵਰਗ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ ਤਾਂ ਜੋ ਇਸ ਵਾਰ ਚੋਣ ਕਮਿਸ਼ਨ ਵੱਲੋਂ ਦਿੱਤੇ '70 ਪਾਰ ਦੇ ਨਾਅਰੇ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਹ ਹਦਾਇਤਾਂ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਖਮਾਣੋ, ਸ਼੍ਰੀਮਤੀ ਮਨਰੀਤ ਰਾਣਾ ਨੇ ਅਗਾਮੀ ਲੋਕ ਸਭਾ ਚੋਣਾਂ-2024 ਨੂੰ ਲੈ ਕੇ ਸਵੀਪ ਗਤੀਵਿਧੀਆਂ ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਸ੍ਰੀਮਤੀ ਰਾਣਾ ਨੇ ਅਧਿਕਾਰੀਆਂ ਨੂੰ ਕਿਹਾ ਜਿਹੜੇ ਪੋਲਿੰਗ ਸਟੇਸ਼ਨਾਂ ਤੇ ਪਿਛਲੀਆਂ ਚੋਣਾਂ ਦੌਰਾਨ ਘੱਟ ਪੋਲਿੰਗ ਹੋਈ ਸੀ, ਉਹਨਾਂ ਪੋਲਿੰਗ ਸਟੇਸ਼ਨਾਂ ਤੇ ਵੋਟਾਂ ਦੀ ਦਰ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੀਟਿੰਗ ਦੌਰਾਨ ਸਹਾਇਕ ਸਵੀਪ ਨੋਡਲ ਅਫਸਰ ਸ੍ਰੀਮਤੀ ਜੋਬਨਦੀਪ ਕੌਰ, ਦੀਦਾਰ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ, ਫਤਹਿਗੜ੍ਹ ਸਾਹਿਬ, ਸ਼੍ਰੀ ਗੁਰਪ੍ਰੀਤ ਸਿੰਘ ਸਹਾਇਕ ਖੁਰਾਕ ਸਪਲਾਈ ਅਫਸਰ, ਫਤਹਿਗੜ੍ਹ ਸਾਹਿਬ, ਸ਼੍ਰੀਮਤੀ ਗੁਰਦੀਪ ਕੌਰ, ਜਿਲ੍ਹਾ ਖੇਡ ਅਫਸਰ, ਫਤਹਿਗੜ੍ਹ ਸਾਹਿਬ, ਸ਼੍ਰੀ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ ਯੂਥ ਸਰਵਸਿਸ, ਫਤਹਿਗੜ੍ਹ ਸਾਹਿਬ, ਸ਼ਰਨਜੀਤ ਕੌਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਸੀ ਪਠਾਣਾ, ਹਰਵਿੰਦਰ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਖੇੜਾ, ਸ਼੍ਰੀ ਰਵਿੰਦਰ ਸਿੰਘ ਪ੍ਰਿੰਸਪਲ, ਸਵੀਪ ਨੋਡਲ ਅਫਸਰ, ਬਸੀ ਪਠਾਣਾਂ, ਸ਼੍ਰੀ ਦਵਿੰਦਰ ਕੁਮਾਰ, ਲੈਕਚਰਾਰ ਸਵੀਪ ਨੋਡਲ ਅਫਸਰ, ਫਤਹਿਗੜ੍ਹ ਸਾਹਿਬ, ਅੱਛਰ ਸਿੰਘ, ਸਹਾਇਕ ਸਵੀਪ ਨੋਡਲ ਅਫਸਰ, ਜਿਲ੍ਹਾ ਮੈਨੇਜਰ, ਮੁਕੇਸ਼ ਕੁਮਾਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਫਤਹਿਗੜ੍ਹ ਸਾਹਿਬ, ਜੀਵਨ ਰੇਖ ਰਾਓ, ਨਹਿਰੂ ਯੂਵਾ ਕੇਂਦਰ, ਫਤਹਿਗੜ੍ਹ ਸਾਹਿਬ ਮੀਟਿੰਗ ਦੌਰਾਨ ਹਾਜ਼ਰ ਸਨ।