ਨਵੀਂ ਦਿੱਲੀ : ਭਾਵੇਂ ਹਾਲੇ ਚੋਣ ਨਤੀਜਿਆਂ ਦਾ ਰਸਮੀ ਐਲਾਨ ਨਹੀਂ ਹੋਇਆ ਪਰ ਰੁਝਾਨਾਂ ਨੂੰ ਵੇਖਦਿਆਂ ਪਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਨੂੰ ਮੁਕੰਮਲ ਬਹੁਮਤ ਮਿਲ ਗਿਆ ਹੈ ਅਤੇ ਭਾਜਪਾ ਦੀ ਕਰਾਰੀ ਹਾਰ ਹੋਈ ਹੈ। ਉਧਰ, ਆਸਾਮ ਵਿਚ ਭਾਜਪਾ ਨੂੰ ਬਹੁਮਤ ਮਿਲ ਗਿਆ ਹੈ ਅਤੇ ਤਾਮਿਲਨਾਡੂ ਵਿਚ ਵਿਰੋਧੀ ਧਿਰ ਡੀਐਮਕੇ ਦੀ ਅਗਵਾਈ ਵਾਲਾ ਗਠਜੋੜ ਸਰਕਾਰ ਬਣਾਉਣ ਲਈ ਤਿਆਰ ਹੈ। ਕੇਰਲਾ ਵਿਚ ਸੀਪੀਐਮ ਦੀ ਅਗਵਾਈ ਵਾਲਾ ਖੱਬੇਪੱਖੀ ਮੋਰਚਾ ਮੁਕੰਮਲ ਬਹੁਮਤ ਹਾਸਲ ਕਰ ਰਿਹਾ ਹੈ ਅਤੇ ਕਾਂਗਰਸ ਦੀ ਅਗਵਾਈ ਵਾਲਾ ਯੂਡੀਐਫ਼ ਵੀ ਲਗਭਗ 50 ਸੀਟਾਂ ਜਿੱਤ ਗਿਆ ਹੈ। ਇਥੇ ਮੁੜ ਖੱਬੇਪੱਖੀ ਮੋਰਚੇ ਦੀ ਸਰਕਾਰ ਦਾ ਬਣਨਾ ਤੈਅ ਹੈ। ਪੁਡੂਚੇਰੀ ਵਿਚ ਭਾਜਪਾ ਦੀ ਸਰਕਾਰ ਦਾ ਬਣਨਾ ਤੈਅ ਹੈ। ਚਾਰ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਵੋਟਾਂ ਦੀ ਗਿਣਤੀ ਐਤਵਾਰ ਨੂੰ ਉਸ ਵਕਤ ਹੋਈ ਜਦ ਦੇਸ਼ ਗੰਭੀਰ ਕੋਰੋਨਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ।